*ਭਾਰਤੀ ਹਾਕੀ ਟੀਮ ਦਾ ਸੋਨ ਤਗਮਾ ਜਿੱਤਣ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਹਰ ਪੰਜਾਬੀ ਖਿਡਾਰੀ ਨੂੰ ਮਿਲਣਗੇ ਸਵਾ ਦੋ ਕਰੋੜ ਰੁਪਏ*

0
81

ਚੰਡੀਗੜ੍ਹ 30 ਜੁਲਾਈ ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸੋਨੇ ਦੇ ਤਗਮੇ ਜਿੱਤਣ ‘ਤੇ 2.25-2.25 ਕਰੋੜ ਰੁਪਏ ਦਿੱਤੇ ਜਾਣਗੇ। ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਟੀਮ ਸੋਨ ਤਗਮਾ ਜਿੱਤਦੀ ਹੈ ਤਾਂ ਟੀਮ ਨੂੰ 2.25 ਕਰੋੜ ਦਿੱਤੇ ਜਾਣਗੇ।

ਸੋਢੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਲਈ ਟੋਕੀਓ ਓਲੰਪਿਕ ਵਿੱਚ ਆਪਣਾ ਸਰਬੋਤਮ ਪ੍ਰਦਰਸ਼ਨ ਕਰ ਰਹੇ ਹਨ। ਪੁਰਸ਼ ਟੀਮ ਨੇ ਟੋਕੀਓ ਵਿੱਚ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਪੰਜ ਚੋਂ ਚਾਰ ਲੀਗ ਮੈਚ ਜਿੱਤ ਕੇ ਆਪਣੀ ਤਗਮੇ ਦੀਆਂ ਉਮੀਦਾਂ ਨੂੰ ਵਧਾ ਦਿੱਤਾ ਹੈ।

ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ

ਟੋਕੀਓ ਓਲੰਪਿਕਸ ਵਿੱਚ ਹੁਣ ਤੱਕ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਮੌਜੂਦਾ ਵਿਸ਼ਵ ਚੈਂਪੀਅਨ ਆਸਟਰੇਲੀਆ ਦੇ ਹੱਥੋਂ ਮਿਲੀ 7-1 ਦੀ ਹਾਰ ਤੋਂ ਇਲਾਵਾ, ਭਾਰਤ ਹੁਣ ਤੱਕ ਟੂਰਨਾਮੈਂਟ ਵਿਚ ਇੱਕ ਮੈਚ ਹਾਰੀ ਹੈ। ਭਾਰਤ ਨੇ ਟੋਕੀਓ ਓਲੰਪਿਕ ਵਿੱਚ ਕੁੱਲ ਪੰਜ ਮੈਚ ਖੇਡੇ ਹਨ, ਜਿਨ੍ਹਾਂ ਚੋਂ ਚਾਰ ਜਿੱਤੇ ਹਨ। ਟੀਮ ਨੂੰ ਮੈਡਲ ਦੀ ਮਜ਼ਬੂਤ ​​ਦਾਅਵੇਦਾਰ ਵੀ ਮੰਨਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਭਾਰਤੀ ਟੀਮ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਟੀਮ ਦਾ ਸਾਹਮਣਾ ਮੌਜੂਦਾ ਏਸ਼ੀਆਈ ਚੈਂਪੀਅਨ ਜਾਪਾਨ ਨਾਲ ਹੋਇਆ, ਜਿਸ ਨੂੰ ਟੀਮ ਨੇ 5-3 ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਮੌਜੂਦਾ ਓਲੰਪਿਕ ਚੈਂਪੀਅਨ ਅਰਜਨਟੀਨਾ ਨਾਲ ਮੁਕਾਬਲਾ ਕੀਤਾ, ਜਿਸ ਨੂੰ ਭਾਰਤ ਨੇ 3-1 ਨਾਲ ਹਰਾਇਆ।

NO COMMENTS