*ਭਾਰਤ ‘ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, ਲਗਾਤਾਰ ਦੂਜੇ ਦਿਨ ਕਰੀਬ 13 ਹਜ਼ਾਰ ਨਵੇਂ ਮਾਮਲੇ, ਐਕਟਿਵ ਕੇਸ 72 ਹਜ਼ਾਰ ਤੋਂ ਪਾਰ*

0
15

19,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਭਾਰਤ ਵਿੱਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇੱਕ ਵਾਰ ਫਿਰ ਲਗਾਤਾਰ ਦੂਜੇ ਦਿਨ ਦੇਸ਼ ਵਿੱਚ ਕਰੀਬ 13 ਹਜ਼ਾਰ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੁੱਲ 12,899 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 15 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਨਵੇਂ ਅੰਕੜਿਆਂ ਤੋਂ ਬਾਅਦ ਐਕਟਿਵ  ਮਾਮਲਿਆਂ ਦੀ ਕੁੱਲ ਗਿਣਤੀ 72,474 ਹੋ ਗਈ ਹੈ, ਜੋ ਦੇਸ਼ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ।

ਹਾਲਾਂਕਿ, ਜੇਕਰ ਇੱਕ ਦਿਨ ਪਹਿਲਾਂ ਦੇ ਅੰਕੜਿਆਂ ਨਾਲ ਤੁਲਨਾ ਕਰੀਏ ਤਾਂ ਅੱਜ ਲਗਭਗ 400 ਮਾਮਲੇ ਘੱਟ ਦਰਜ ਕੀਤੇ ਗਏ ਹਨ। 18 ਜੂਨ ਨੂੰ ਦੇਸ਼ ਵਿੱਚ ਕੁੱਲ 13,216 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸੀ, 113 ਦਿਨਾਂ ਵਿੱਚ ਪਹਿਲੀ ਵਾਰ ਜਦੋਂ ਦੇਸ਼ ਵਿੱਚ ਲਾਗ ਦੇ 13,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸੀ।

ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਵੈਕਸੀਨ ਦੀਆਂ 13 ਲੱਖ 24 ਹਜ਼ਾਰ 591 ਖੁਰਾਕਾਂ ਵੀ ਲਾਗੂ ਕੀਤੀਆਂ ਗਈਆਂ ਹਨ। ਹੁਣ ਤੱਕ ਦੇਸ਼ ਭਰ ਵਿੱਚ ਵੈਕਸੀਨ ਦੀਆਂ 196 ਕਰੋੜ (1,96,14,88,807) ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ 4 ਲੱਖ 46 ਹਜ਼ਾਰ 387 ਕੋਰੋਨਾ ਟੈਸਟ ਵੀ ਕੀਤੇ ਗਏ ਹਨ।

ਇਨ੍ਹਾਂ 5 ਰਾਜਾਂ ਤੋਂ ਸਭ ਤੋਂ ਵੱਧ ਨਵੇਂ ਕੇਸ

ਦੇਸ਼ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਨਵੇਂ ਮਾਮਲੇ ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਆਏ ਹਨ। ਮਹਾਰਾਸ਼ਟਰ ‘ਚ ਸ਼ਨੀਵਾਰ ਨੂੰ 3883 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇੱਥੇ ਐਕਟਿਵ ਕੇਸ 22 ਹਜ਼ਾਰ (22,828) ਨੂੰ ਪਾਰ ਕਰ ਗਏ ਹਨ। ਸੂਬੇ ‘ਚ ਸ਼ਨੀਵਾਰ ਨੂੰ ਵੀ ਦੋ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਮਹਾਰਾਸ਼ਟਰ ਦੇਸ਼ ਦਾ ਸਭ ਤੋਂ ਵੱਧ ਕੋਰੋਨਾ ਨਾਲ ਪ੍ਰਭਾਵਿਤ ਸੂਬਾ ਹੈ।

ਮਹਾਰਾਸ਼ਟਰ ਤੋਂ ਬਾਅਦ ਪਿਛਲੇ 24 ਘੰਟਿਆਂ ਵਿੱਚ ਕੇਰਲ ਤੋਂ ਸਭ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ 3253 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਐਕਟਿਵ ਕੇਸ ਹੁਣ 21275 ਹਨ। ਸ਼ਨੀਵਾਰ ਨੂੰ ਕੇਰਲ ‘ਚ ਵੀ ਕੋਰੋਨਾ ਨਾਲ 7 ਮੌਤਾਂ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਦਿੱਲੀ ਤੋਂ 1534 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇੱਥੇ ਤਿੰਨ ਮੌਤਾਂ ਹੋਈਆਂ ਹਨ। ਦਿੱਲੀ ਵਿੱਚ ਇਸ ਸਮੇਂ 5119 ਐਕਟਿਵ ਕੇਸ ਹਨ। ਇਸ ਤੋਂ ਇਲਾਵਾ ਕਰਨਾਟਕ ਤੋਂ 750 ਅਤੇ ਹਰਿਆਣਾ ਤੋਂ 712 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ।

LEAVE A REPLY

Please enter your comment!
Please enter your name here