ਨਵੀਂ ਦਿੱਲੀ 30 ਜੁਲਾਈ (ਸਾਰਾ ਯਹਾਂ /ਬਿਊਰੋ ਰਿਪੋਰਟ) : ਕੋਰੋਨਾ ਵਾਇਰਸ ਦੇ ਚੱਲਦਿਆਂ ਅਜੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਵਿਡ ਕਾਰਡ ਹਵਾਈ ਯਾਤਰਾ ਬਹੁਤ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਭਾਰਤ ਤੋਂ ਅੰਤਰ-ਰਾਸ਼ਟਰੀ ਉਡਾਣਾਂ ‘ਤੇ ਲੱਗੀ ਪਾਬੰਦੀ 31 ਅਗਸਤ, 2021 ਤਕ ਵਧਾ ਦਿੱਤੀ ਗਈ ਹੈ।
ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।