ਭਾਰਤ ਬੰਦ ਦੇ ਸੱਦੇ ਦਾ ਵੱਡਾ ਅਸਰ, ਕਾਰੋਬਾਰ ਪੂਰੀ ਤਰ੍ਹਾਂ ਠੱਪ

0
56

ਬੁਢਲਾਡਾ 8,ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ 3 ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੁੱਧ ਅੱਜ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦਾ ਸਥਾਨਕ ਸ਼ਹਿਰ ਵਿਖੇ ਵੱਡਾ ਅਸਰ ਦੇਖਣ ਨੂੰ ਮਿਲਿਆ। ਸਥਾਨਕ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ। ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ ‘ਚ ਅੱਜ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦੁਕਾਨਦਾਰਾਂ ਨੇ ਕੇਂਦਰ ਦੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸਾਰੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਵੱਖ-ਵੱਖ ਬਜ਼ਾਰਾਂ ਦੇ ਕੀਤੇ ਦੌਰੇ ਦੌਰਾਨ ਬਜ਼ਾਰਾਂ ‘ਚ ਸਾਰੀਆਂ ਹੀ ਦੁਕਾਨਾਂ ਮੁਕੰਮਲ ਤੌਰ ‘ਤੇ ਬੰਦ ਨਜ਼ਰ ਆਈਆਂ।

LEAVE A REPLY

Please enter your comment!
Please enter your name here