-ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦੇ 129ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

0
13

ਮਾਨਸਾ, 14 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਰਾਜਨੀਤਿਵਾਨ ਅਤੇ ਉੱਘੇ ਸਮਾਜ ਸੁਧਾਰਕ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਡਾ. ਅੰਬੇਦਕਰ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਸਮਾਜ ਅਤੇ ਦੇਸ਼ ਨੂੰ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿઠਉਹ ਭਾਰਤੀ ਸੰਵਿਧਾਨ ਦੇ ਰਚਨਾਕਾਰ ਸਨ, ਜਿਨ੍ਹਾਂ ਨੇ ਪੁਰਸ਼ਾਂ ਅਤੇ ਔਰਤਾਂ ਨੂੰ ਬਰਾਬਰੀ ਦਾ ਹੱਕ ਦਿੱਤਾ। ਉਨ੍ਹਾਂ ਕਿਹਾ ਕਿ ਡਾ: ਅੰਬੇਦਕਰ ਮਹਾਨ ਵਿਦਵਾਨ, ਸਮਾਜ ਸੁਧਾਰਕ ਅਤੇ ਦੂਰ-ਦ੍ਰਿਸ਼ਟੀ ਵਾਲੇ ਇਨਸਾਨ ਸਨ।         ਡਾ. ਅੰਬੇਦਕਰ ਜੀ ਦੇ 129ਵੇਂ ਜਨਮ ਦਿਹਾੜੇ ਮੌਕੇ ਮੱਜਬੀ ਸਿੰਘ ਵਾਲਮਿਕੀ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਸ਼੍ਰੀਮਤੀ ਹਰਪਾਲ ਕੌਰ ਨੇ ਵੀ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਅਵਤਾਰ ਸਿੰਘ, ਅਮਾਨਤ ਸਿੰਘ, ਕਮਲ ਸ਼ਰਮਾ, ਮਨਿੰਦਰਜੀਤ ਸਿੰਘ, ਰਜਿੰਦਰ ਸਿੰਘ ਅਤੇ ਅਨੂਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

NO COMMENTS