*ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ “ਭਾਰਤ ਕੋ ਜਾਣੋ” ਪ੍ਰਤੀਯੋਗਤਾ ਦਾ ਆਯੋਜਨ*

0
28

ਮਾਨਸਾ 30 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਖਾ ਪੱਧਰ ‘ਤੇ ਭਾਰਤ ਕੋ ਜਾਣੋ ਪ੍ਰਤੀਯੋਗਤਾ ਦਾ ਆਯੋਜਨ ਮਿਤੀ 29-10-2023 ਦਿਨ ਐਤਵਾਰ ਨੂੰ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕੀਤਾ ਗਿਆ। ਇਸ ਪ੍ਰਤੀਯੋਗਤਾ ਵਿੱਚ ਮਾਨਸਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਹੁੰਮ-ਹੁੰਮਾ ਕੇ ਭਾਗ ਲਿਆ ਗਿਆ। ਮੁਕਾਬਲੇ ਦੀ ਸ਼ੁਰੂਆਤ ਪ੍ਰੀਸ਼ਦ ਦੇ ਪ੍ਰਧਾਨ ਡਾ. ਵਿਨੋਦ ਮਿੱਤਲ ਜੀ ਵੱਲੋਂ ਇਸ ਪ੍ਰਤੀਯੋਗਤਾ ਬਾਰੇ ਰੂਪ ਰੇਖਾ ਸਾਂਝੀ ਕਰਕੇ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਕਹਿ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਈ ਜਾਂਦੀ ਇਸ ਪ੍ਰਤੀਯੋਗਤਾ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਮ ਗਿਆਨ ‘ਤੇ ਅਧਾਰਿਤ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਅਤੇ ਇਹ ਪ੍ਰਤੀਯੋਗਤਾ ਨਾ ਸਿਰਫ਼ ਸ਼ਾਖਾ ਪੱਧਰ ‘ਤੇ ਬਲਕਿ ਰਾਜ ਪੱਧਰ ਅਤੇ ਫਿਰ ਰਾਸ਼ਟਰੀ ਪੱਧਰ ਤੱਕ ਕਰਵਾਏ ਜਾਂਦੀ ਹੈ। ਭਾਵੇਂ ਕਿ ਸ਼ਾਖਾ ਪੱਧਰ ‘ਤੇ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਪਰਤੂੰ ਰਾਜ ਪੱਧਰ ਦੇ ਮੁਕਾਬਲੇ ਵਿੱਚ ਸਿਰਫ਼ ਪਹਿਲਾ ਸਥਾਨ ਪ੍ਰਪਤ ਕਰਨ ਵਾਲੀ ਟੀਮ ਹੀ ਭਾਗ ਲੈਂਦੀ ਹੈ। ਇਸ ਪ੍ਰਤੀਯੋਗਤਾ ਦੇ ਮੁੱਖ ਮਹਿਮਾਨ ਸ਼੍ਰੀ ਮੱਖਣ ਲਾਲ ਜੀ ਪ੍ਰਿੰਸੀਪਲ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਨੇ ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਲਗਾਏ ਜਾਂਦੇ ਵੱਖ-ਵੱਖ ਪ੍ਰਾਜੈਕਟਾਂ ਅਤੇ ਕੀਤੇ ਜਾਂਦੇ ਲੋਕ ਭਲਾਈ ਕਾਰਜਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਵੀ ਚਲਦੇ ਰਹਿਣੇ ਚਾਹੀਦੇ ਹਨ ਤੇ ਇਸ ਵਾਸਤੇ ਜਦੋਂ ਵੀ ਸਾਡੇ ਸਹਿਯੋਗ ਦੀ ਲੋੜ ਹੋਵੇਗੀ, ਅਸੀਂ ਬਣਦਾ ਸਹਿਯੋਗ ਦੇਣ ਲਈ ਤਿਆਰ ਹਾਂ। ਸਾਰੀਆਂ ਹੀ ਟੀਮਾਂ ਪੂਰੀ ਤਿਆਰੀ ਕਰਕੇ ਆਈਆਂ ਸਨ। ਅੱਜ ਦੀ ਇਸ ਪ੍ਰਤੀਯੋਗਤਾ ਵਿੱਚ ਜੂਨੀਅਰ ਗਰੁੱਪ ਵਿੱਚ ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਹੋਲੀ ਹਰਟ ਸਕੂਲ ਮਾਨਸਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਸੀਨੀਅਰ ਗਰੁੱਪ ਵਿੱਚ ਵਿੱਦਿਆ ਭਾਰਤੀ ਸਕੂਲ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਸੈੰਟ ਜੇਵੀਅਰ ਸਕੂਲ ਮਾਨਸਾ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪਹਿਲੇ ਅਤੇ ਦੂਜੇ ਸਥਾਨ ‘ਤੇ ਆਉਣ ਵਾਲੀਆਂ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮਿਤੀ 26 ਅਕਤੂਬਰ 2023 ਨੂੰ ਹੋਈ ਸਕੂਲ ਪੱਧਰ ਦੀ ਭਾਰਤ ਕੋ ਜਾਣੋ ਪ੍ਰਤੀਯੋਗਤਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆ ਸਾਰੀਆਂ ਹੀ ਟੀਮਾਂ ਨੂੰ ਪ੍ਰੀਸ਼ਦ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਇਸ ਪ੍ਰਾਜੈਕਟ ਦੇ ਚੈਅਰਮੈਨ ਅਮਿ੍ੰਤ ਪਾਲ ਗੋਇਲ ਜੀ ਨੇ ਸਾਰਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੇ ਵੱਖ-ਵੱਖ ਪ੍ਰਾਜੈਕਟਾਂ ਵਿੱਚ ਵੱਧ-ਚੜਕੇ ਭਾਗ ਲੈਣਾ ਚਾਹੀਦਾ ਹੈ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀਮਤੀ ਰੀਤੂ ਗਰਗ ਜੀ ਨੇ ਬਾਖੂਬੀ ਨਿਭਾਈ। ਅੱਜ ਦੀ ਇਸ ਪ੍ਰਤੀਯੋਗਤਾ ਸਮੇਂ ਪ੍ਰੀਸ਼ਦ ਦੇ ਪ੍ਰਧਾਨ ਡਾ. ਵਿਨੋਦ ਮਿੱਤਲ, ਸੈਕਟਰੀ ਅਰੁਣ ਗੁਪਤਾ, ਕੈਸ਼ੀਅਰ ਈਸ਼ਵਰ ਗੋਇਲ, ਪ੍ਰਾਜੈਕਟ ਚੈਅਰਮੈਨ ਅਮਿ੍ੰਤ ਪਾਲ ਗੋਇਲ, ਭੂਸ਼ਣ ਗਰਗ, ਰਿੰਕੂ ਮਿੱਤਲ, ਵਨੀਤ ਗਰਗ, ਰਮੇਸ਼ ਮਿੱਤਲ, ਗੁਰਮੰਤਰ ਸਿੰਘ, ਨਰੇਸ਼ ਕੁਮਾਰ, ਸੋਨੀ ਸਿੰਗਲਾ, ਵਿਨੈ ਕੁਮਾਰ, ਬਿਕਰਮਜੀਤ ਵਿੱਕੀ, ਰੀਤੂ ਗਰਗ, ਰੇਨੂ ਬਾਲਾ ਅਤੇ ਵੱਡੀ ਗਿਣਤੀ ਵਿੱਚ ਵੱਖ -ਵੱਖ ਸਕੂਲਾਂ ਦੇ ਵਿਦਿਆਰਥੀ, ਉਨ੍ਹਾਂ ਦੇ ਅਧਿਆਪਕ ਅਤੇ ਮਾਪੇ ਹਾਜ਼ਰ ਸਨ।

LEAVE A REPLY

Please enter your comment!
Please enter your name here