
ਬੁਢਲਾਡਾ 17 ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਦੂਸਰਾ ਖ਼ੂਨਦਾਨ ਕੈਂਪ 20 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਮਾਤਾ ਕੱਲਰ ਵਾਲੀ ਮੰਦਰ ਅਤੇ ਧਰਮਸ਼ਾਲਾ ਕੁਲਾਣਾ ਚੌਕ ਬੁਢਲਾਡਾ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਸਦ ਦੇ ਪ੍ਰਧਾਨ ਐਡਵੋਕੇਟ ਜੈਨੀ ਕਾਠ ਸਿੰਗਲਾ ਅਤੇ ਸੈਕਟਰੀ ਐਡਵੋਕੇਟ ਮੁਕੇਸ਼ ਕੁਮਾਰ ਨੇ ਕਿਹਾ ਕਿ ਖੂਨ ਦਾਨ ਇੱਕ ਮਹਾਦਾਨ ਹੈ ਸੋ ਸਾਨੂੰ ਸਭ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰ ਤਿੰਨ ਮਹੀਨਿਆਂ ਬਾਅਦ ਸਾਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਾਡੇ ਸਰੀਰ ਅੰਦਰ ਨਵਾਂ ਖ਼ੂਨ ਪੈਦਾ ਹੁੰਦਾ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਬੇਨਤੀ ਕੀਤੀ ਕਿ ਖੂਨਦਾਨ ਕੈਂਪ ਮੌਕੇ ਵੱਧ ਤੋਂ ਵੱਧ ਖੂਨਦਾਨ ਕਰਕੇ ਸੇਵਾ ਦੇ ਭਾਗੀ ਬਣੋ । ਉਨ੍ਹਾਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਲੰਬੇ ਸਮੇਂ ਤੋਂ ਸ਼ਹਿਰ ਅਤੇ ਇਸ ਦੇ ਨੇੜਲੇ ਖੇਤਰਾਂ ਵਿੱਚ ਸਮਾਜ ਸੇਵਾ ਦੇ ਕੰਮਾਂ ਵਿੱਚ ਮੋਹਰੀ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ ਦੇ ਕੰਮ ਕਰਦਾ ਰਹੇਗਾ।
