
ਮਾਨਸਾ -23 ਜੁਲਾਈ (ਸਾਰਾ ਯਹਾ, ਜੋਨੀ ਜਿੰਦਲ ) ਸੀ ਪੀ ਆਈ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜਿਲਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਮਾਨਸ਼ਾਹੀਆ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੇ ਮਾੜੇ ਪ੍ਰਬੰਧਾਂ ਤੇ ਡਰੇਨਾ ਦੀ ਸਫਾਈ ਨਾ ਹੋਣ ਕਰਕੇ ਬਾਰਸ ਕਾਰਨ ਮਾਨਸਾ ਜ਼ਿਲ੍ਹੇ ਵਿੱਚ ਹਜਾਰਾ ਏਕੜ ਫਸਲਾ ਨਰਮੇ ਅਤੇ ਝੋਨੇ ਦਾ ਨੁਕਸਾਨ ਹੋਇਆ ਹੈ। ਪਹਿਲਾਂ ਤੋਂ ਮਾੜੀ ਆਰਥਿਕ ਹਾਲਤ ਦੇ ਸਿਕਾਰ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਾ ਰਹੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਏਕੜ ਘੱਟੋ-ਘੱਟ 50,000/ਰੁ਼਼ਮੁਆਵਜਾ ਦਿਤਾ ਜਾਵੇ। ਇਸ ਮੌਕੇ ਮੀਂਹ ਕਾਰਨ ਡਿੱਗੇ ਮਕਾਨਾਂ ਦੇ ਪੀੜਤਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।
