*ਭਾਸ਼ਣ ਮੁਕਾਬਲੇ ਵਿੱਚ ਸ਼੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਇਨਾਮ ਜਿੱਤਿਆ*

0
11

 ਫਗਵਾੜਾ 13 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਅਤੇ ਸ਼੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਫਗਵਾੜਾ ਵਿਖੇ ‘ਭਾਰਤ ਨੂੰ ਜਾਣੋ’ ਵਿਸ਼ੇ ‘ਤੇ ਇੱਕ ਆਮ ਗਿਆਨ ਕੁਇਜ਼ ਮੁਕਾਬਲਾ ਕਰਵਾਇਆ ਗਿਆ।  ਇਨ੍ਹਾਂ ਅੰਤਰ-ਸਕੂਲ ਮੁਕਾਬਲਿਆਂ ਵਿੱਚ ਸ਼੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਦੇ ਵਿਦਿਆਰਥੀਆਂ ਨੇ ਆਪਣੇ ਬੋਲਣ ਦੇ ਹੁਨਰ ਅਤੇ ਆਮ ਗਿਆਨ ਦਾ ਬਹੁਤ ਹੀ ਵਧੀਆ ਢੰਗ ਨਾਲ ਪ੍ਰਦਰਸ਼ਨ ਕੀਤਾ।  ਸਕੂਲ ਦੀ ਵਿਦਿਆਰਥਣ ਯਸ਼ਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਇਤਿਹਾਸਕ ਕੁਰਬਾਨੀ ’ਤੇ ਭਾਸ਼ਣ ਮੁਕਾਬਲੇ ਵਿੱਚ ਭਾਗ ਲੈਂਦਿਆਂ ਪਹਿਲਾ ਇਨਾਮ ਜਿੱਤਿਆ।  ਜਦੋਂਕਿ ਉਕਤ ਵਿਦਿਆਰਥਣ ਨੇ ਭਾਰਤ ਨੂੰ ਜਾਣੋ ਜਨਰਲ ਨਾਲੇਜ ਕੁਇਜ਼ ਵਿੱਚ ਵੀ ਆਪਣੇ ਸਕੂਲ ਦੀ ਟੀਮ ਦੀ ਨੁਮਾਇੰਦਗੀ ਕੀਤੀ।  ਜਿਸ ਵਿੱਚ ਸਕੂਲ ਦੀ ਟੀਮ ਨੇ ਤਸੱਲੀ ਇਨਾਮ ਪ੍ਰਾਪਤ ਕੀਤਾ।  ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਜਗਪਾਲ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਵਿਦਿਆਰਥੀਆਂ ਦੀ ਅਗਵਾਈ ਕਰਨ ਲਈ ਸਬੰਧਤ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ।  ਸਕੂਲ ਮੈਨੇਜਮੈਂਟ ਕਮੇਟੀ ਦੇ ਮੁਖੀ ਅਜੈ ਜੈਨ, ਸਕੱਤਰ ਅਤੁਲ ਜੈਨ ਅਤੇ ਖਜ਼ਾਨਚੀ ਅਜੀਤ ਜੈਨ ਨੇ ਸਾਰੇ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਨਾਮ ਦਿੰਦੇ ਹੋਏ ਭਵਿੱਖ ਵਿੱਚ ਵੀ ਇਸ ਜੇਤੂ ਸਿਲਸਿਲੇ ਨੂੰ ਜਾਰੀ ਰੱਖਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

NO COMMENTS