*ਭੀਖੀ ਅਤੇ ਸਰਦੂਗਲੜ੍ਹ ਦੀਆਂ ਨਗਰ ਪੰਚਾਇਤ ਚੋਣਾਂ ਲਈ 12 ਦਸੰਬਰ ਤੱਕ ਦਾਖਲ ਕੀਤੇ ਜਾਣਗੇ ਨਾਮਜਦਗੀ ਪੱਤਰ : ਜ਼ਿਲ੍ਹਾ ਚੋਣ ਅਫਸਰ*

0
32

ਮਾਨਸਾ, 9 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ 2024 ਨੂੰ ਕਰਵਾਉਣ ਲਈ ਮੁੱਖ ਚੋਣ ਕਮਿਸ਼ਨ ਪੰਜਾਬ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਲਈ ਉਮੀਦਵਾਰ 12 ਦਸੰਬਰ 2024 ਤੱਕ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਭੀਖੀ ਅਤੇ ਸਰਦੂਲਗੜ੍ਹ ਵਿਖੇ ਨਗਰ ਪੰਚਾਇਤ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 12 ਦਸੰਬਰ ਦੁਪਹਿਰ 3 ਵਜੇ ਤੱਕ ਨਾਮਜਦਗੀ ਪੱਤਰ ਦਾਖਲ ਹੋਣ ਤੋਂ ਬਾਅਦ 13 ਦਸੰਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 14 ਦਸੰਬਰ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 21 ਦਸੰਬਰ ਨੂੰ  ਪੋਲਿੰਗ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋÇਲੰਗ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਨਹੀਂ ਕੀਤੇ ਗਏ।

NO COMMENTS