
05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਪੰਜਾਬ ‘ਚ ਅੱਜ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਦੂਜੇ ਪਾਸੇ ਚੰਡੀਗੜ੍ਹ ਤੋਂ ਵੀ ਭੂਚਾਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ਪਰ ਭੂਚਾਲ ਦੇ ਝਟਕਿਆਂ ਨਾਲ ਲੋਕਾਂ ‘ਚ ਦਹਿਸ਼ਤ ਜ਼ਰੂਰ ਫੈਲ ਗਈ ਤੇ ਲੋਕ ਫੌਰਨ ਘਰਾਂ ਤੋਂ ਨਿਕਲ ਕੇ ਸੜਕਾਂ ‘ਤੇ ਆ ਗਏ। ਦੂਜੇ ਪਾਸੇ ਜੰਮੂ ਕਸ਼ਮੀਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਭੂਚਾਲ ਦੀ ਤੀਬਰਤਾ ਰਿਐਕਟਰ ਸਕੇਲ ‘ਤੇ 6.7 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ‘ਚ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਕੁਝ ਹਿੱਸਿਆਂ ‘ਚ ਸਵੇਰੇ 9.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ‘ਚ ਵੀ ਭੂਚਾਲ ਦੇ ਝਟਕੇ ਕਰੀਬ ਦੋ ਸੈਕਿੰਡ ਤਕ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਸ ਦਾ ਕੇਂਦਰ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ‘ਤੇ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਗਹਿਰਾਈ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖ਼ਬਰ ਹੈ।
