
ਮਾਨਸਾ, 30 ਅਕਤੂਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਡੀ.ਐਸ.ਪੀ ਵਿਜੀਲੈਂਸ ਬਿਊਰੋ, ਯੂਨਿਟ ਮਾਨਸਾ ਸ੍ਰੀ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਵਿਜੀਲੈਂਸ ਬਿਊਰੋ ਦੇ ਕੰਮਾਂ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਅਨਾਜ ਮੰਡੀ ਮਾਨਸਾ ਅਤੇ ਮਾਨਸਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਪੋਸਟਰ ਲਾਏ ਗਏ ਅਤੇ ਲੋਕਾਂ ਨੂੰ ਜਾਗਰੂਕਤਾ ਪੈਂਫਲੇਟ ਵੰਡੇ ਗਏ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਵਿਜੀਲੈਂਸ ਬਿਊਰੋ ਦਾ ਸਾਥ ਦੇਣ ਦੀ ਅਪੀਲ ਕੀਤੀ ।
