*ਭ੍ਰਿਸ਼ਟਾਚਾਰੀਆਂ ਲਈ ‘ਕਾਲ’ ਬਣਕੇ ਆਇਆ ਇਹ ਸਾਲ ! ਅਫਸਰ-ਲੀਡਰ ਤੇ ਪੁਲਿਸ ਵਾਲੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਜਾਣੋ ਪੂਰੀ ਸੂਚੀ*

0
67

(ਸਾਰਾ ਯਹਾਂ/ਬਿਊਰੋ ਨਿਊਜ਼): 23 ਮਾਰਚ, 2022 ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ, 26 ਦਸੰਬਰ, 2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ 11,074 ਸ਼ਿਕਾਇਤਾਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ ਹਨ।

ਪੰਜਾਬ ਵਿਜੀਲੈਂਸ ਬਿਊਰੋ(vigilance) ਨੇ ਇਸ ਸਾਲ 26 ਦਸੰਬਰ ਤੱਕ ਦਰਜ ਕੀਤੇ 251 ਟਰੈਪ ਕੇਸਾਂ, ਫੌਜਦਾਰੀ ਕੇਸਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 66 ਪੁਲਿਸ ਮੁਲਾਜ਼ਮ ਅਤੇ 44 ਮਾਲ ਅਧਿਕਾਰੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 7 ਸਿਆਸੀ ਆਗੂਆਂ(Political Leader) ਅਤੇ 70 ਸਰਕਾਰੀ ਅਧਿਕਾਰੀਆਂ (Government Officer )ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ 133 ਟਰੈਪ ਕੇਸਾਂ ਵਿੱਚ 59,57,000 ਰੁਪਏ ਬਰਾਮਦ ਕੀਤੇ ਗਏ।

ਜਾਣੋ ਹੁਣ ਤੱਕ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਨੇ 103 ਅਪਰਾਧਿਕ ਮਾਮਲੇ ਅਤੇ 15 ਡੀ.ਏ. ਮਾਮਲੇ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ, ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੇ ਅਤੇ ਲੜੇ ਗਏ 33 ਕੇਸਾਂ ਦਾ ਫੈਸਲਾ ਕੀਤਾ, ਜਿਸ ਦੇ ਨਤੀਜੇ ਵਜੋਂ 43 ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਇਸ ਦੌਰਾਨ ਇਸ ਨੇ 181 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਜਾਂਚ ਵੀ ਸ਼ੁਰੂ ਕੀਤੀਆਂ ਗਈਆਂ ਹਨ।

26 ਦਸੰਬਰ ਤੱਕ 11,074 ਸ਼ਿਕਾਇਤਾਂ

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਮਾਰਚ, 2022 ਨੂੰ ਕੀਤੀ ਗਈ ਸੀ। ਉਦੋਂ ਤੋਂ ਲੈ ਕੇ 26 ਦਸੰਬਰ 2023 ਤੱਕ ਇਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 11,074 ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਉਨ੍ਹਾਂ ਦੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਹਨ, ਤਾਂ ਜੋ ਜਾਂਚ ਉਪਰੰਤ ਕਾਰਵਾਈ ਕੀਤੀ ਜਾ ਸਕੇ।

ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਹੁਣ ਤੱਕ 124 ਐਫ.ਆਈ.ਆਰ.ਦਰਜ ਕੀਤੀਆਂ ਹਨ। ਇਸ ਵਿੱਚ 151 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਮਾਨਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਚਾਲੂ ਸਾਲ ਦੌਰਾਨ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਰੇਂਜ ਪੰਜਾਬ ਨੇ ਸੂਬੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਈ ਸਿਆਸਤਦਾਨਾਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਹਨ।

NO COMMENTS