ਭੱਦੀ ਸ਼ਬਦਾਵਲੀ ਵਰਤਣ ਲਈ ਆਪ ਐਮ ਐਲ ਏ ਲਾਲਜੀਤ ਸਿੰਘ ਭੁੱਲਰ ਮੰਗੇ ਮਾਫੀ- ਵਕੀਲ ਭਾਈਚਾਰਾ

0
408

ਮਾਨਸਾ, 29 ਮਈ:- (ਸਾਰਾ ਯਹਾਂ/ਮੁੱਖ ਸੰਪਾਦਕ)ਲੋਕ ਸਭਾ ਹਲਕੇ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਹੀ ਪੰਜਾਬ ਦੇ ਪਿੰਡ ਪਿੰਡ ਵਿੱਚ ਆਮ ਆਦਮੀ ਪਾਰਟੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਬਰ੍ਹੇ ਥਾਣਾ ਬੋਹਾ ਵਿੱਚ ਪਿੰਡ ਦੇ ਕੁੱਝ ਨੌਜਵਾਨਾਂ ਵੱਲੋਂ ਵਿਧਾਇਕ ਬੁੱਧ ਰਾਮ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਕੁੱਝ ਸਵਾਲ ਪੁੱਛੇ ਗਏ ਸੀ ਤਾਂ ਜਵਾਬ ਦੇਣ ਦੀ ਥਾਂ ਉਨ੍ਹਾਂ ਨੌਜਵਾਨਾਂ ‘ਤੇ FIR ਦਰਜ ਕਰਵਾ ਦਿੱਤੀ ਗਈ। ਜਿਸ ਦਾ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਕਈ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੋਣ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਆਮ ਆਦਮੀ ਪਾਰਟੀ ਦੇ ਐਮ ਐਲ ਏ ਲਾਲਜੀਤ ਸਿੰਘ ਭੁੱਲਰ ਵੱਲੋਂ ਵਕੀਲ ਭਾਈਚਾਰੇ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਗਈ ਜਿਸ ਕਰਕੇ ਪੰਜਾਬ ਦੇ ਵਕੀਲ ਭਾਈਚਾਰੇ ਵੱਲੋਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਾਮਲੇ ਤੇ ਬਣਦੀ ਕਾਰਵਾਈ ਕਰਨ ਅਤੇ ਐਮ ਐਲ ਏ ਲਾਲਜੀਤ ਸਿੰਘ ਭੁੱਲਰ ਤੁਰੰਤ ਮਾਫੀ ਮੰਗਣ ਨਹੀਂ ਤਾਂ ਪੰਜਾਬ ਦੇ ਸਮੂਚੇ ਵਕੀਲ ਭਾਈਚਾਰੇ ਵੱਲੋਂ ਸਖ਼ਤ ਨੋਟਿਸ ਲਿਆ ਜਾਵੇਗਾ।

NO COMMENTS