ਮਗਨਰੇਗਾ ਅਤੇ ਪੀ.ਐਮ.ਏ.ਵਾਈ (ਗ੍ਰਾਮੀਣ) ਲਈ ਲੋਕਪਾਲ ਦੇ ਤੌਰ ’ਤੇ ਹੰਸ ਰਾਜ ਮੋਫਰੀਆ ਨੇ ਸੰਭਾਲਿਆ ਅਹੁਦਾ*

0
54

ਮਾਨਸਾ, 04 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ):
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੈਸਲੇ ਅਨੁਸਾਰ ਮਗਨਰੇਗਾ ਵਰਕਰਾਂ ਅਤੇ ਆਮ ਪਬਲਿਕ ਦੀ ਸਹੂਲਤ ਲਈ ਮਗਨਰੇਗਾ ਸਕੀਮ ਸਬੰਧੀ ਸ਼ਿਕਾਇਤਾਂ ਤੇ ਸੁਝਾਵਾਂ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਲੋਕਪਾਲ ਦੀ ਨਿਯੁਕਤ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਵਿੱਚ ਸ੍ਰੀ ਹੰਸ ਰਾਜ ਮੋਫਰੀਆ ਨੂੰ ਬਤੌਰ ਲੋਕਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਫਤਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਪਬਲਿਕ ਅਤੇ ਮਗਨਰੇਗਾ ਵਰਕਰ ਮਗਨਰੇਗਾ ਸਕੀਮ ਜਾਂ ਪ੍ਰਧਾਨ ਮੰਤਰੀ ਅਵਾਸ ਯੋਜਨਾਂ (ਗ੍ਰਾਮੀਣ) ਸਬੰਧੀ ਕੋਈ ਵੀ ਸ਼ਿਕਾਇਤ ਜਾਂ ਕੋਈ ਸੁਝਾਅ ਦੇਣਾ ਲਈ ਦਫਤਰ ਜਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਸੰਪਰਕ ਕਰ ਸਕਦਾ ਹੈ।  

NO COMMENTS