*ਮਗਨਰੇਗਾ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਵਿੱਚ ਸ਼ੁਰੂ ਕੀਤੇ ਜਾਣਗੇ*

0
10

ਮਾਨਸਾ, 20 ਅਪ੍ਰੈਲ   (ਸਾਰਾ ਯਹਾਂ/  ਮੁੱਖ ਸੰਪਾਦਕ) : ਜਿ਼ਲ੍ਹਾ ਮਾਨਸਾ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਲਈ ਅਤੇ ਪਿੰਡਾਂ ਨੂੰ ਕੂੜਾ ਕਰਕਟ ਅਤੇ ਗੰਦੇ ਪਾਣੀ ਤੋਂ ਰਹਿਤ ਕਰਨ ਲਈ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਮਗਨਰੇਗਾ ਸਕੀਮ, ਸਵੱਛ ਭਾਰਤ ਮਿਸ਼ਨ ਅਤੇ ਹੋਰ ਫੰਡਾਂ ਦੀ ਕਨਵਰਜੈਂਸ ਤਹਿਤ ਇਹ ਪ੍ਰੋਜੈਕਟ ਲਾਗੂ ਕੀਤਾ ਜਾਣਾ ਹੈ।ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਇਤ ਸਕੱਤਰਾਂ ਅਤੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਇਸ ਪ੍ਰੋਜੈਕਟ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਜਿ਼ਲ੍ਹਾ ਨੋਡਲ ਅਫ਼ਸਰ ਮਗਨਰੇਗਾ ਮਨਦੀਪ ਸਿੰਘ, ਰਾਊਂਡਗਲਾਸ ਫਾਊਂਡੇਸ਼ਨ ਦੇ ਨੁਮਾਇੰਦੇ, ਕਾਰਜਕਾਰੀ ਇੰਜੀਨੀਅਰ, ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।    

NO COMMENTS