– ਮਗਨਰੇਗਾ ਸਕੀਮ ਲਾਕਡਾਊਨ/ਕਰਫਿਊ ਦੌਰਾਨ ਪਿੰਡ ਪੱਧਰ ਤੇ ਕੰਮ ਮੁਹੱਈਆ ਕਰਵਾਉਣ ਵਿੱਚ ਹੋਣ ਲੱਗੀ ਸਹਾਈ

0
18

ਮਾਨਸਾ 11 ਮਈ (ਸਾਰਾ ਯਹਾ/ਬਲਜੀਤ ਸ਼ਰਮਾ) : ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਾਰੇ ਭਾਰਤ ਵਿੱਚ ਲਾਕਡਾਊਨ/ ਕਰਫਿਊ ਲਗਾਇਆ ਗਿਆ ਹੈ, ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਰਕਾਰ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੀ ਪਾਲਣਾ ਕਰਨ ਹਿੱਤ ਮਗਨਰੇਗਾ ਸਟਾਫ ਦੀ ਡਿਊਟੀ ਵੀ ਲਗਾਈ ਗਈ ਜਿੰਨਾਂ ਵੱਲੋਂ ਲੋਕਾਂ ਨੁੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ।
ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਮਜ਼ਦੂਰੀ ਨਾ ਮਿਲਣ ਕਾਰਨ ਉਨ੍ਹਾਂ ਦੇ ਰੋਜ਼ਮਰਾ ਦੇ ਖਰਚੇ ਚਲਾਉਣੇ ਮੁਸ਼ਕਿਲ ਹੋ ਗਏ ਸਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਕਿ ਮਗਨਰੇਗਾ ਸਕੀਮ ਅਧੀਨ ਪਿੰਡਾਂ ਵਿੱਚ ਕੰਮ ਸ਼ੁਰੂ ਕੀਤੇ ਜਾਣ, ਤਾਂ ਜੋ ਪੇਂਡੂ ਲੋਕਾਂ ਨੁੰ ਰੁਜ਼ਗਾਰ ਮੁਹੱਈਆ ਹੋ ਸਕੇ ਅਤੇ ਉਹ ਦਿਹਾੜੀ ਦੀ ਰਕਮ ਨਾਲ ਆਪਣੇ ਰੋਜ਼ਾਨਾ ਦੇ ਖਰਚੇ ਚਲਾ ਸਕਣ। ਜ਼ਿਲ੍ਹਾ ਮਾਨਸਾ ਵਿੱਚ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਮਗਨਰੇਗਾ ਸਕੀਮ ਅਧੀਨ ਵੀ ਕੰਮ ਸ਼ੁਰੂ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ 550 ਪੌਦੇ ਜਿਹੜੇ ਕਿ ਹਰ ਪਿੰਡ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਉੱਤਸਵ ਸਮੇਂ ਲਗਾਏ ਗਏ ਸਨ, ਉਹਨਾਂ ਦੀ ਸੰਭਾਲ, ਨਹਿਰਾਂ ਦੀ ਸਫਾਈ ਦੇ ਕੰਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਹੀਨਾ ਅਪ੍ਰੈਲ ਅਤੇ ਮਈ 2020 ਦੌਰਾਨ ਹੁਣ ਤੱਕ ਤਕਰੀਬਨ 10000 ਦਿਹਾੜੀਆਂ ਪੈਦਾ ਹੋ ਚੁੱਕੀਆਂ ਹਨ ਅਤੇ ਹਰ ਰੋਜ਼ ਤਕਰਬੀਨ 450-500 ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਹੋਰ ਮਜ਼ਦੂਰ ਵੀ ਇਹ ਦਿਹਾੜੀ ਦੀ ਮੰਗ ਕਰਦੇ ਹਨ ਤਾਂ ਮਗਨਰੇਗਾ ਸਕੀਮ ਅਧੀਨ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਕੰਮ ਕਰਵਾਉਂਦੇ ਸਮੇਂ ਸਿਹਤ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ, ਜਿਸ ਵਿੱਚ ਕੰਮ ਦੇ ਸਥਾਨ ’ਤੇ ਉੱਚਿਤ ਦੂਰੀ, ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣੇੇ ਆਦਿ ਦੀ ਪਾਲਣਾ ਕੀਤੀ ਜਾ ਰਹੀ ਹੈ, ਤਾਂ ਜੋ ਕਰੋਨਾ ਵਾਈਰਸ ਦੀ ਬਿਮਾਰੀ ਤੋਂ ਵੀ ਬਚਿਆ ਜਾ ਸਕੇ ਅਤੇ ਰੁਜ਼ਗਾਰ ਵੀ ਚਲਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਸਾਰੇ ਜ਼ਿਲ੍ਹਾ ਮਾਨਸਾ ਵਾਸੀਆਂ, ਮਗਨਰੇਗਾ ਮਜ਼ਦੂਰਾਂ ਅਤੇ ਸਟਾਫ ਨੂੰ ਬੇਨਤੀ ਕੀਤੀ ਕਿ ਉਹ ਕਰੋਨਾ ਵਾਇਰਸ ਦੇ ਚੱਲਦਿਆਂ ਜੋ ਵੀ ਸਰਕਾਰ ਦੀਆਂ ਹਦਾਇਤਾਂ ਹਨ, ਉਨ੍ਹਾਂ ਦੀ ਪਾਲਣਾ ਜ਼ਰੂਰ ਕਰਨ, ਤਾਂ ਜੋ ਕੰਮ ਵੀ ਚੱਲਦੇ ਰਹਿਣ ਅਤੇ ਇਸ ਮਹਾਂਮਾਰੀ ਤੋਂ ਵੀ ਬਚਿਆ ਜਾ ਸਕੇ। (ਸਾਰਾ ਯਹਾ/ਬਲਜੀਤ ਸ਼ਰਮਾ) ਮਾਨਸਾ 11 ਮਈ (                                     ) : ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਾਰੇ ਭਾਰਤ ਵਿੱਚ ਲਾਕਡਾਊਨ/ ਕਰਫਿਊ ਲਗਾਇਆ ਗਿਆ ਹੈ, ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਰਕਾਰ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੀ ਪਾਲਣਾ ਕਰਨ ਹਿੱਤ ਮਗਨਰੇਗਾ ਸਟਾਫ ਦੀ ਡਿਊਟੀ ਵੀ ਲਗਾਈ ਗਈ ਜਿੰਨਾਂ ਵੱਲੋਂ ਲੋਕਾਂ ਨੁੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ।
ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਮਜ਼ਦੂਰੀ ਨਾ ਮਿਲਣ ਕਾਰਨ ਉਨ੍ਹਾਂ ਦੇ ਰੋਜ਼ਮਰਾ ਦੇ ਖਰਚੇ ਚਲਾਉਣੇ ਮੁਸ਼ਕਿਲ ਹੋ ਗਏ ਸਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਕਿ ਮਗਨਰੇਗਾ ਸਕੀਮ ਅਧੀਨ ਪਿੰਡਾਂ ਵਿੱਚ ਕੰਮ ਸ਼ੁਰੂ ਕੀਤੇ ਜਾਣ, ਤਾਂ ਜੋ ਪੇਂਡੂ ਲੋਕਾਂ ਨੁੰ ਰੁਜ਼ਗਾਰ ਮੁਹੱਈਆ ਹੋ ਸਕੇ ਅਤੇ ਉਹ ਦਿਹਾੜੀ ਦੀ ਰਕਮ ਨਾਲ ਆਪਣੇ ਰੋਜ਼ਾਨਾ ਦੇ ਖਰਚੇ ਚਲਾ ਸਕਣ। ਜ਼ਿਲ੍ਹਾ ਮਾਨਸਾ ਵਿੱਚ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਮਗਨਰੇਗਾ ਸਕੀਮ ਅਧੀਨ ਵੀ ਕੰਮ ਸ਼ੁਰੂ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ 550 ਪੌਦੇ ਜਿਹੜੇ ਕਿ ਹਰ ਪਿੰਡ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਉੱਤਸਵ ਸਮੇਂ ਲਗਾਏ ਗਏ ਸਨ, ਉਹਨਾਂ ਦੀ ਸੰਭਾਲ, ਨਹਿਰਾਂ ਦੀ ਸਫਾਈ ਦੇ ਕੰਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਹੀਨਾ ਅਪ੍ਰੈਲ ਅਤੇ ਮਈ 2020 ਦੌਰਾਨ ਹੁਣ ਤੱਕ ਤਕਰੀਬਨ 10000 ਦਿਹਾੜੀਆਂ ਪੈਦਾ ਹੋ ਚੁੱਕੀਆਂ ਹਨ ਅਤੇ ਹਰ ਰੋਜ਼ ਤਕਰਬੀਨ 450-500 ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਹੋਰ ਮਜ਼ਦੂਰ ਵੀ ਇਹ ਦਿਹਾੜੀ ਦੀ ਮੰਗ ਕਰਦੇ ਹਨ ਤਾਂ ਮਗਨਰੇਗਾ ਸਕੀਮ ਅਧੀਨ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਕੰਮ ਕਰਵਾਉਂਦੇ ਸਮੇਂ ਸਿਹਤ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ, ਜਿਸ ਵਿੱਚ ਕੰਮ ਦੇ ਸਥਾਨ ’ਤੇ ਉੱਚਿਤ ਦੂਰੀ, ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣੇੇ ਆਦਿ ਦੀ ਪਾਲਣਾ ਕੀਤੀ ਜਾ ਰਹੀ ਹੈ, ਤਾਂ ਜੋ ਕਰੋਨਾ ਵਾਈਰਸ ਦੀ ਬਿਮਾਰੀ ਤੋਂ ਵੀ ਬਚਿਆ ਜਾ ਸਕੇ ਅਤੇ ਰੁਜ਼ਗਾਰ ਵੀ ਚਲਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਸਾਰੇ ਜ਼ਿਲ੍ਹਾ ਮਾਨਸਾ ਵਾਸੀਆਂ, ਮਗਨਰੇਗਾ ਮਜ਼ਦੂਰਾਂ ਅਤੇ ਸਟਾਫ ਨੂੰ ਬੇਨਤੀ ਕੀਤੀ ਕਿ ਉਹ ਕਰੋਨਾ ਵਾਇਰਸ ਦੇ ਚੱਲਦਿਆਂ ਜੋ ਵੀ ਸਰਕਾਰ ਦੀਆਂ ਹਦਾਇਤਾਂ ਹਨ, ਉਨ੍ਹਾਂ ਦੀ ਪਾਲਣਾ ਜ਼ਰੂਰ ਕਰਨ, ਤਾਂ ਜੋ ਕੰਮ ਵੀ ਚੱਲਦੇ ਰਹਿਣ ਅਤੇ ਇਸ ਮਹਾਂਮਾਰੀ ਤੋਂ ਵੀ ਬਚਿਆ ਜਾ ਸਕੇ।

NO COMMENTS