*ਮਨਜਿੰਦਰ ਸਿੰਘ ਸਿਰਸਾ ਨੇ ਚਮੌਕਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਧਰਮ ਪਰਿਵਰਤਨ ਦਾ ਵੱਡਾ ਸਮਾਗਮ ਆਯੋਜਿਤ ਹੋਣ ’ਤੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ*

0
18

ਚੰਡੀਗੜ੍ਹ, 18 ਦਸੰਬਰ   (ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਪ੍ਰੋਗਰਾਮ ਆਯੋਜਿਤ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰ‌ਿਆ ਹੈ ਤੇ ਕਿਹਾ ਹੈ ਕਿ ਸ਼ਹੀਦਾਂ ਦੀ ਧਰਤੀ ਜਿਥੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਨੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਸ਼ਹਾਦਤਾਂ ਦਿੱਤੀਆਂ, ਉਥੇ ਅਜਿਹੇ ਪ੍ਰੋਗਰਾਮ ਹੋਣੇ ਬਹੁਤ ਸ਼ਰਮਨਾਕ ਹੈ ਤੇ ਇਹ ਇਸ ਕਰ ਕੇ ਹੋ ਰਹੇ ਹਨ ਕਿਉਂਕਿ ਵੋਟਾਂ ਦੀ ਖਾਤਰ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਚੁੱਪ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਰਮਨ ਹੰਸ ਨਾਂ ਦੇ ਇਕ ਫਰਾਡ ਮਿਸ਼ਨਰੀ ਨੇ ਚਮੌਕਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਿਸ ਵਿਚ ਕੁਝ ਸਿੱਖ ਦਸਤਾਰ ਸਜਾ ਕੇ ਸ਼ਾਮਲ ਹੋਏ ਤੇ ਇਸ ਤਰੀਕੇ ਵਿਹਾਰ ਕਰ ਰਹੇ ਸਨ ਕਿ ਉਹਨਾਂ ਵਿਚ ਇਸਾ ਮਸੀਹ ਆ ਗਏ ਤੇ ਉਹ ਇਸਾਈ ਬਣ ਗਏ ਹਨ। ਉਹਨਾਂ ਕਿਹਾਕਿ  ਮੁੱਖ ਮੰਤਰੀ ਭਗਵੰਤ ਮਾਨ ਅਜਿਹੇ ਪ੍ਰੋਗਰਾਮਾਂ ਪ੍ਰਤੀ ਚੁੱਪ ਧਾਰੀਂ ਬੈਠੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅਜਿਹੇ ਪ੍ਰੋਗਰਾਮਾਂ ਦੀ ਆਗਿਆ ਦੇ ਕੇ ਪਾਪ ਕਮਾ ਰਹੇ ਹਨ ਕਿਉਂਕਿ ਧਰਮ ਪਰਿਵਰਤਨ ਇਕ ਪਾਪ ਹੈ।
ਉਹਨਾਂ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਆਖਿਆਕਿ  ਉਹ ਵੋਟਾਂ ਦੀ ਖਾਤਰ ਇੰਨੀ ਹੇਠਾਂ ਨਾ ਡਿੱਗਣ ਕਿਉਂਕਿ ਪੰਜਾਬ ਸਿੱਖੀ ਦਾ ਧੁਰਾ ਹੈ ਤੇ ਅਜਿਹੇ ਪ੍ਰੋਗਰਾਮ ਉਹਨਾਂ ਦੀ ਸਰਕਾਰ ਵਿਚ ਹੋਣਾ ਵੱਡਾ ਗੁਨਾਹ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਵੀ 16 ਦਸੰਬਰ ਨੂੰ ਹੋਏ ਇਸ ਪ੍ਰੋਗਰਾਮ ’ਤੇ ਚੁੱਪੀ ਵੱਟਣ ਦੀ ਨਿਖੇਧੀ ਕੀਤੀ।

LEAVE A REPLY

Please enter your comment!
Please enter your name here