
ਚੰਡੀਗੜ੍ਹ, 10 ਜਨਵਰੀ,(ਸਾਰਾ ਯਹਾਂ/ਹਿਤੇਸ਼ ਸ਼ਰਮਾ ਮਾਨਸਾ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।
ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਹਨ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਅਤੇ ਅਨੁਭਵ ਕਾਰਨ ਉਨ੍ਹਾਂ ਦੀ ਨਿਯੁਕਤੀ ਦਾ ਲਾਭ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਸਰਕਾਰ ਦੋਵਾਂ ਨੂੰ ਮਿਲੇਗਾ।
