*ਮਨਪ੍ਰੀਤ ਬਾਦਲ ‘ਆਪ’ ਉਮੀਦਵਾਰ ਤੋਂ 12000ਵੋਟਾਂ ਨਾਲ ਪੱਛੜੇ*

0
4

10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਬਠਿੰਡਾ (ਸ਼ਹਿਰੀ) ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਨੇੜਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਤੋਂ 12000 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਰਾਮਪੁਰਾ ਫੂਲ ਤੋਂ ‘ਆਪ’ ਦੇ ਉਮੀਦਵਾਰ ਬਲਕਾਰ ਸਿੱਧੂ ਆਪਣੇ ਨੇੜਲੇ ਵਿਰੋਧੀ ਤੇ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਤੋਂ ਕਰੀਬ 890 ਵੋਟਾਂ ਨਾਲ ਅੱਗੇ ਹਨ। ਤਲਵੰਡੀ ਸਾਬੋ ਤੋਂ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਅਕਾਲੀ ਉਮੀਦਵਾਰ ਤੋਂ 2156 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ‘ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ ‘ਚ ਆਪ 83 , ਕਾਂਗਰਸ 16, ਬੀਜੇਪੀ 05, ਸ਼੍ਰੋਮਣੀ ਅਕਾਲੀ ਦਲ 12 ‘ਤੇ ਹੈ। 117 ਸੀਟਾਂ ‘ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

‘ਆਪ’ ਤੇ ਕਾਂਗਰਸ ‘ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ ‘ਚ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। 

LEAVE A REPLY

Please enter your comment!
Please enter your name here