
ਬਠਿੰਡਾ 27 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਜੇਪੀ ਨਾਲ ਨਾਤਾ ਤੋੜਨ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਖਦਸ਼ਾ ਸੀ ਕਿ ਉਨ੍ਹਾਂ ਨੂੰ ਐਨਡੀਏ ਤੋਂ ਬਾਹਰ ਕਰ ਦਿੱਤਾ ਜਾਵੇਗਾ। ਇਸ ਲਈ ਉਨ੍ਹਾਂ ਪਹਿਲਾਂ ਹੀ ਇਹ ਐਲਾ ਕਰ ਦਿੱਤਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਗਠਜੋੜ ਤੋਂ ਵੱਖ ਕਰ ਲਿਆ ਹੈ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਕੁਝ ਦਿਨ ਪਹਿਲਾਂ ਇੱਕ ਸਪੀਚ ਦਿੱਤੀ ਸੀ। ਜਿਸ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਲਈ ਕੁਝ ਅਜਿਹੇ ਅਲਫਾਜ਼ ਵਰਤੇ ‘ਮੈਂ ਮੋਦੀ ‘ਤੇ ਬੰਬ ਮਾਰਿਆ’ ਤਾਂ ਬੀਜੇਪੀ ਨੇ ਇਸ ਗੱਲ ‘ਤੇ ਨਾਰਾਜ਼ਗੀ ਜਤਾਈ ਸੀ। ਇਸ ਲਈ ਉਨ੍ਹਾਂ ਨੂੰ ਡਰ ਸੀ ਕਿ ਬੀਜੇਪੀ ਸਾਨੂੰ ਕੱਢੇਗੀ ਤਾਂ ਉਸ ਤੋਂ ਪਹਿਲਾਂ ਹੀ ਇਨ੍ਹਾਂ ਨੇ ਅੱਧੀ ਰਾਤ ਕੋਰ ਕਮੇਟੀ ਦੀ ਮੀਟਿੰਗ ਬੁਲਾ ਕੇ ਗਠਜੋੜ ਤੋੜਨ ਦਾ ਫੈਸਲਾ ਕੀਤਾ।
