*ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ PM Justin Trudeau ਨੂੰ ਚਿੱਠੀ ਲਿੱਖ ਵਿਆਹ ਦੇ ਮਾਮਲਿਆਂ ‘ਚ ਵਧ ਰਹੀ ਧੋਖਾਧੜੀ ਪ੍ਰਤੀ ਕਰਵਾਇਆ ਜਾਣੂ*

0
40

ਚੰਡੀਗੜ੍ਹ 19,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਲਈ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਅਤੇ ਜ਼ਿਆਦਾਤਰ ਨੌਜਵਾਨ ਲੜਕੀਆਂ ਦਾ ਸਹਾਰਾ ਲੈ ਕੇ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਲਵਪ੍ਰੀਤ ਦੀ ਹੀ ਦੇਖਿਆ ਜਾ ਸਕਦਾ ਹੈ। ਇਸ ਦੇ ਚਲਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖੀ ਹੈ। ਜਿਸ ‘ਚ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ ਬਾਰੇ ਗੱਲ੍ਹਾਂ ਸਾਹਮਣੇ ਰੱਖੀਆਂ ਗਈਆਂ।

ਪੱਤਰ ਵਿਚ ਮਨੀਸ਼ਾ ਗੁਲਾਟੀ ਨੇ ਲਿਖਿਆ ਕਿ ਮੈਂ ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ। ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ।

ਉਨ੍ਹਾਂ ਅੱਗੇ ਕਿਹਾ ਕਿ ਸੱਚਮੁੱਚ, ਤੁਸੀਂ ਭਾਰਤ ਨਾਲ ਸੁਲਹਦੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ। ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਂ ‘ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।

PSWC ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁਝ ਤੇਜ਼ ਅਤੇ ਸਖ਼ਤ ਕਦਮ ਚੁੱਕੇ ਜਾਣ। ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਫਰੌਡ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ।

ਅਜਿਹੇ ਧੋਖੇਬਾਜ਼ ਲੋਕ ਮਨੁੱਖਤਾ ‘ਤੇ ਧੱਬਾ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਆਖਿਆ ਕਿ ਮੈਂ ਤੁਹਾਡੇ ਧੰਨਵਾਦੀ ਹੋਵਾਂਗੀ ਜੇਕਰ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰੇ।

NO COMMENTS