*ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣੇ ਜਾਂਦੇ ਜਸਟਿਸ ਅਜੀਤ ਸਿੰਘ ਬੈਂਸ ਦਾ ਦੇਹਾਂਤ*

0
10

ਚੰਡੀਗੜ੍ਹ 12 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ (Justice Ajit Singh Bains) ਦਾ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਵੀ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਬਾਅਦ ਉਹ ਸੌ ਸਾਲ ਦੇ ਹੋ ਜਾਂਦੇ।

ਜਸਟਿਸ ਅਜੀਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਜਸਟਿਸ ਬੈਂਸ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਕਤੂਬਰ 1974 ਤੋਂ ਮਈ 1984 ਤਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ। ਉਨ੍ਹਾਂ ਦੇ ਪੁੱਤਰ ਆਰਐਸ ਬੈਂਸ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਪੋਤਾ ਉਤਸਵ ਬੈਂਸ ਵੀ ਵਕੀਲ ਹੈ

NO COMMENTS