*ਮਮਤਾ ਦਿਵਸ ਮੌਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ : ਡਾ. ਰਣਜੀਤ ਸਿੰਘ*

0
51

ਮਾਨਸਾ, 06 ਨਵੰਬਰ  :(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ.ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਮਮਤਾ ਦਿਵਸ ਮਨਾਇਆ ਗਿਆ।
ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਮਮਤਾ ਦਿਵਸ ਦੌਰਾਨ ਸਪੋਰਟਿੰਗ ਸੁਪਰਵੀਜ਼ਨ ਕਰਦਿਆਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ  ਸਿਹਤ ਸਮੱਸਿਆ ਆਉਣ ’ਤੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ. ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਜ਼ਿਲ੍ਹਾ ਸਮੂਹ ਤੇ ਸਿੱਖਿਆ ਅਫ਼ਸਰ ਸ਼੍ਰੀ ਵਿਜੈ ਕੁਮਾਰ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ-ਸਮੇਂ ’ਤੇ ਗਰਭਵਤੀ ਔਰਤਾਂ ਦੀ ਕਾਊਂਸÇਲੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਵ ਜੰਮੇ ਬੱਚਿਆਂ ਨੂੰ ਸਰਕਾਰ ਵੱਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਵਜੰਮੇ ਬੱਚੇ ਨੂੰ ਹਸਪਤਾਲ ਵਿੱਚ ਹੀ ਹਾਈਪਾਟਾੲਇਟਸ ਬੀ, ਪੋਲੀਓ ਜ਼ੀਰੋ ਅਤੇ ਬੀ.ਸੀ.ਜੀ. ਦੀ ਖੁਰਾਕ 24 ਘੰਟਿਆਂ ਦੇ ਅੰਦਰ ਅੰਦਰ ਦਿੱਤੀ ਜਾਂਦੀ ਹੈ, ਉਸ ਉਪਰੰਤ ਪੇਂਟਾ, ਰੋਟਾ, ਆਈ.ਪੀ.ਵੀ., ਪੀ.ਸੀ.ਵੀ. ਅਤੇ ਪੋਲੀਓ ਦੀਆ ਤਿੰਨ ਖੁਰਾਕਾਂ ਕ੍ਰਮਵਾਰ ਡੇਢ ਮਹੀਨੇ, ਢਾਈ ਮਹੀਨੇ ਅਤੇ ਸਾਢੇ ਤਿੰਨ ਮਹੀਨੇ ’ਚ ਦਿੱਤੀਆ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਬੱਚੇ ਨੂੰ 9 ਮਹੀਨੇ ਦੀ ਉਮਰ ’ਤੇ ਵਿਟਾਮਿਨ ਏ, ਐਮ.ਆਰ, ਪੀ.ਸੀ.ਵੀ. ਆਈ.ਪੀ.ਵੀ. ਦੀ ਖੁਰਾਕ ਅਤੇ ਡੇਢ ਸਾਲ ਦੀ ਉਮਰ ’ਤੇ ਵਿਟਾਮਿਨ ਏ ਡੀ.ਪੀ.ਟੀ., ਐਮ.ਆਰ ਅਤੇ ਪੋਲੀਓ ਦੀ ਬੂਸਟਰ ਡੋਜ ਲਗਵਾਈ ਜਾਵੇ ਅਤੇ ਇਸ ਦੇ ਨਾਲ ਵਿਟਾਮਿਨ ਏ ਦੀਆਂ ਨੌ ਖੁਰਾਕਾਂ ਹਰ ਛੇ ਮਹੀਨਿਆਂ ਦੇ ਫਰਕ ਨਾਲ ਬੱਚੇ ਨੂੰ ਪਿਲਾਉਣੀਆਂ ਯਕੀਨੀ ਬਣਾਈਆ ਜਾਣ।
          ਇਸ ਮੌਕੇ ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ, ਪਰਮਜੀਤ ਕੌਰ ਮਲਟੀਪਰਪਜ ਹੈਲਥ ਵਰਕਰ, ਮਨੋਜ ਕੁਮਾਰ ਮਲਟੀਪਰਪਜ ਹੈਲਥ ਵਰਕਰ, ਮਨਦੀਪ ਕੌਰ ਆਸ਼ਾ ਫੈਸੀਲੀਟੇਟਰ, ਸਮੂਹ ਆਸਾ ਵਰਕਰਜ਼ ਤੋਂ ਇਲਾਵਾ ਸਿਹਤ  ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਵੀ ਸਨ।

LEAVE A REPLY

Please enter your comment!
Please enter your name here