ਮਾਨਸਾ 13 ਮਈ (ਸਾਰਾ ਯਹਾਂ/ ਔਲਖ ) ਸਿਹਤ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੀ ਪਿਛਲੇ ਦਿਨੀਂ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਸਬੰਧੀ ਚਰਚਾ ਉਪਰੰਤ ਸਿਹਤ ਮੰਤਰੀ ਪੰਜਾਬ ਸ੍ਰੀ ਵਿਜੇ ਸਿੰਗਲਾ ਜੀ ਤੋਂ ਸਮਾਂ ਲੈ ਕੇ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ ਸੀ। ਉਸੇ ਫੈਸਲੇ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਦੀ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਪੰਜਾਬ ਨੂੰ ਮਿਲ ਕੇ ਜਥੇਬੰਦੀ ਦੀ ਸਟੇਟ ਕਮੇਟੀ ਨਾਲ ਮੁਲਾਕਾਤ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਅਤੇ ਮਲਟੀਪਰਪਜ ਹੈਲਥ ਕੇਡਰ
ਦੇ ਪਦਵੀ ਨਾਮ ਬਦਲਣ ਦੀ ਚਲ ਰਹੀ ਪ੍ਰਕਿਰਿਆ ਨੂੰ ਗੌਰ ਨਾਲ ਛੇਤੀ ਨੇਪਰੇ ਚਾੜ੍ਹਨ ਲਈ ਆਖਿਆ। ਸਿਹਤ ਮੰਤਰੀ ਸਾਹਿਬ ਨੇ ਬੜੇ ਵਧੀਆ ਤਰੀਕੇ ਨਾਲ ਗੱਲਬਾਤ ਸੁਣੀ ਅਤੇ ਪਦਵੀ ਨਾਮ ਸਮੇਤ ਸਾਰੀਆਂ ਹੀ ਮੰਗਾਂ ਤੇ ਅਗਲੇ ਮਹੀਨੇ ਪੈਨਲ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਛੇਤੀ ਹੱਲ ਕਰਨ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਆਗੂ ਚਾਨਣ ਦੀਪ ਸਿੰਘ, ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।