
ਮਾਨਸਾ, 3 ਅਪ੍ਰੈਲ, (ਸਾਰਾ ਯਹਾਂ/ ਔਲਖ) ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਸਿਹਤ ਮੁਲਾਜ਼ਮਾਂ ਦੇ ਹੱਕਾਂ ਲਈ ਲੱੜਨ ਵਾਲੀ ਸੰਘਰਸ਼ਸ਼ੀਲ ਜਥੇਬੰਦੀ ਹੈ। ਮਾਨਸਾ ਜ਼ਿਲ੍ਹੇ ਵਿੱਚ ਵੱਖ ਵੱਖ ਬਲਾਕ ਜਥੇਬੰਦੀਆਂ ਦੀ ਚੋਣ ਉਪਰੰਤ ਹੁਣ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਜ਼ਿਲ੍ਹਾ ਮਾਨਸਾ ਦੀ ਚੋਣ ਹੋਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸਟੇਟ ਮੀਤ ਪ੍ਰਧਾਨ ਕੇਵਲ ਸਿੰਘ ਅਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਔਲਖ ਨੇ ਦੱਸਿਆ ਕਿ 5 ਅਪ੍ਰੈਲ ਦਿਨ ਮੰਗਲਵਾਰ ਨੂੰ 3 ਵਜੇ ਸਾਰੇ ਮਲਟੀਪਰਪਜ ਸਿਹਤ ਮੁਲਾਜ਼ਮਾਂ ਦੇ ਸਹਿਯੋਗ ਨਾਲ ਮਾਨਸਾ ਜ਼ਿਲ੍ਹੇ ਦੀ ਨਵੀਂ ਜਥੇਬੰਦੀ ਦੀ ਚੋਣ ਕਰਵਾਈ ਜਾਵੇਗੀ। ਉਨ੍ਹਾਂ ਜਥੇਬੰਦੀ ਵਿੱਚ ਸ਼ਾਮਲ ਸਾਰੀਆਂ ਕੈਟਾਗਰੀਆਂ ਦੇ ਸਿਹਤ ਮੁਲਾਜ਼ਮਾਂ ਨੂੰ ਚੋਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਹਰ ਕੈਟਾਗਰੀ ਦੀ ਨੁਮਾਂਇੰਦਗੀ ਲਈ ਨੁਮਾਇੰਦਿਆਂ ਦੀ ਚੋਣ ਕੀਤੀ ਜਾ ਸਕੇ।
