ਮਲਟੀਪਰਪਜ ਹੈਲਥ ਇੰਪਲਿਇਜ ਯੁਨੀਅਨ ਬੁਢਲਾਡਾ ਇਕਾਈ ਦੀ ਹੋਈ ਚੋਣ

0
35

ਬੁਢਲਾਡਾ, 19 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ) ਅੱਜ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬੁਢਲਾਡਾ ਵਿਖੇ ਮਲਟੀਪਰਪਜ ਹੈਲਥ ਇੰਪਲਿਇਜ ਯੁਨੀਅਨ ਬਲਾਕ ਬੁਢਲਾਡਾ ਦੀ ਚੋਣ ਜ਼ਿਲ੍ਹਾ ਇਕਾਈ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਮੌਕੇ ਸਰਬਸਮਤੀ ਨਾਲ ਅਮਰਜੀਤ ਸਿੰਘ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸੰਜੀਵ ਕੁਮਾਰ ਸ੍ਰਰਪਸਤ, ਚਰਨਜੀਤ ਕੌਰ ਰੱਲੀ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਰਨਲ ਸੈਕਟਰੀ, ਮਨਜੀਤ ਕੌਰ ਮੀਤ ਪ੍ਰਧਾਨ, ਮੰਗਲ ਸਿੰਘ ਕੈਸ਼ੀਅਰ, ਨਵਦੀਪ ਕਾਠ ਸਹਾਇਕ ਕੈਸ਼ੀਅਰ, ਬਬਲੀ ਕੌਰ ਕੈਸ਼ੀਅਰ , ਗੁਰਪ੍ਰੀਤ ਸਿੰਘ ਉਪ ਸਕੱਤਰ, ਕ੍ਰਿਸ਼ਨ ਕੁਮਾਰ ਪ੍ਰੈਸ ਸਕੱਤਰ, ਅਮਰੀਕ ਸਿੰਘ, ਕਰਮਜੀਤ ਕੌਰ, ਪਰਮਜੀਤ ਸਿੰਘ, ਜਸਪ੍ਰੀਤ ਕੌਰ, ਅਜੈਬ ਸਿੰਘ, ਕੁਲਵੀਰ ਕੌਰ ਅਤੇ ਪੰਮੀ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ।     ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਵਿਰੁੱਧ ਵਿੱਢੇ ਸੰਘਰਸ਼ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਮਤਾ ਪਾਸ ਕੀਤਾ ਗਿਆ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਸਿਹਤ ਮੁਲਾਜ਼ਮਾਂ ਦੀਆਂ ਕੁਝ ਜਾਇਜ਼ ਹੱਕੀ ਮੰਗਾਂ ਜਿਨ੍ਹਾਂ ਵਿੱਚ ਮਲਟੀਪਰਪਜ ਹੈਲਥ ਵਰਕਰ ਫੀਮੇਲ ਦੋ ਕਿ ਪਿਛਲੇ 15 ਸਾਲਾਂ ਤੋਂ ਠੇਕੇ ਉਪਰ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੀਆਂ ਹਨਨੂੰ ਰੈਗੂਲਰ ਕਰਵਾਉਣਾ, 1263 ਨਵ ਨਿਯੁਕਤ ਮਲਟੀਪਰਪਜ ਹੈਲਥ ਵਰਕਰ ਮੇਲ ਦਾ ਪਰਖ ਕਾਲ ਸਮੇਂ ਦੀ ਸ਼ਰਤ ਖ਼ਤਮ ਕਰਵਾਉਣਾ, ਦਸੰਬਰ 2019 ਤੋਂ ਲਗਾਤਾਰ ਕੋਵਿਡ-19 ਮਹਾਂਮਾਰੀ ਵਿਰੁੱਧ ਫਰੰਟ ਲਾਇਨ ਤੇ ਕੰਮ ਕਰ ਰਹੇ ਸਮੂਚੇ ਸਿਹਤ ਮੁਲਾਜ਼ਮਾਂ ਨੂੰ ਵਾਧੂ ਇੰਨਕਰੀਮੈਂਟ ਦਵਾਉਣਾ ਆਦਿ ਸ਼ਾਮਲ ਹਨ। ਜਿਸ ਸਬੰਧੀ ਵਾਰ ਵਾਰ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਹੋਈਆਂ ਜਿਸ ਨਾਲ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। 21 ਸਤੰਬਰ 2020 ਨੂੰ ਇੱਕ ਵਾਰ ਫਿਰ ਸਿਹਤ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਜ਼ੇਕਰ ਇਸ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਨਿਕਲਿਆ ਤਾਂ 24 ਸਤੰਬਰ ਨੂੰ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਜੱਦੀ ਸ਼ਹਿਰ/ਹਲਕੇ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸਮਰਥਨ ਨਾਲ ਵੱਡੇ ਪੱਧਰ ਤੇ ਘਿਰਾਓ ਕੀਤਾ ਜਾਵੇਗਾ। ਜਿਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਦੇ ਨਾਲ ਹੀ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਵੱਲੋਂ ਕਿਸਾਨ ਮਜ਼ਦੂਰ ਵਿਰੋਧੀ ਜਾਰੀ ਕੀਤੇ ਆਰਡੀਨੈਂਸ ਦੇ ਵਿਰੋਧ ਵਿੱਚ ਸਮੂਚਾ ਮਲਟੀਪਰਪਜ ਹੈਲਥ ਇੰਪਲਿਇਜ ਕੇਡਰ ਕਿਸਾਨਾ ਅਤੇ ਮਜ਼ਦੂਰਾਂ ਵੱਲੋਂ ਵਿੱਢੇ ਇਸ ਸੰਘਰਸ਼ ਦੀ ਪੂਰੀ ਹਮਾਇਤ ਕਰਦਾ ਹੈ ਅਤੇ ਲੋੜ ਪੈਣ ਤੇ ਲੋਕ ਮਾਰੂ ਫੈਸਲਿਆਂ ਵਿਰੁੱਧ ਸੰਘਰਸ਼ ਤੋਂ ਕਦੇ ਪਿੱਛੇ ਨਹੀਂ ਹਟੇਗਾ। ਕਿਸਾਨ ਮਜ਼ਦੂਰ ਸੰਘਰਸ਼ ਵਿੱਚ ਸਮੂਚਾ ਕੇਡਰ ਤਨ ਮਨ ਅਤੇ ਧਨ ਨਾਲ ਪੂਰਨ ਸ਼ਮੂਲੀਅਤ ਕਰੇਗਾ। ਇਸ ਮੌਕੇ ਚਾਨਣ ਦੀਪ ਸਿੰਘ, ਜਗਦੀਸ਼ ਸਿੰਘ ਪੱਖੋ, ਭੋਲਾ ਸਿੰਘ ਵਿਰਕ, ਨਿਰਭੈ ਸਿੰਘ, ਅਸ਼ੋਕ ਕੁਮਾਰ, ਹਰਕੇਸ਼ ਸਿੰਘ, ਇੰਦਰਪ੍ਰੀਤ ਸਿੰਘ, ਨਿਰਮਲ ਸਿੰਘ, ਰਾਣੋ, ਕਰਮਜੀਤ ਕੌਰ, ਚਰਨਜੀਤ ਕੌਰ, ਰੀਤੂ  ਆਦਿ ਹਾਜ਼ਰ ਸਨ।

NO COMMENTS