ਬੁਢਲਾਡਾ 13 ਮਈ (ਸਾਰਾ ਯਹਾਂ/ਮੁੱਖ ਸੰਪਾਦਕ) ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ ਹੇਠ ਜਿਲ੍ਹਾ ਐਪੀਡੀਮਾਲੋਜਿਸਟ ਡਾ. ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਦੇ ਸੈਕਟਰ ਬਰ੍ਹੇ ਅਧੀਨ ਪੈਂਦੇ ਸਿਹਤ ਸੈਂਟਰਾਂ ਬਰੇ, ਅਹਿਮਦਪੁਰ, ਟਾਹਲੀਆਂ, ਮੰਢਾਲੀ, ਮੱਲ ਸਿੰਘ ਵਾਲਾ, ਰਾਮਪੁਰ ਮੰਡੇਰ ਆਦਿ ਵਿੱਚ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਸਬੰਧੀ ਕਾਰਵਾਈਆ ਲਗਾਤਾਰ ਜਾਰੀ ਹਨ। ਇਸ ਮੌਕੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਹੋਣ ਦੇ ਕਾਰਨ, ਲੱਛਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਕਰਮਚਾਰੀ ਕ੍ਰਿਸ਼ਨ ਕੁਮਾਰ, ਰਾਜਦੀਪ ਸ਼ਰਮਾ ਨੇ ਦੱਸਿਆ ਕਿ ਬਾਰਿਸ਼ ਦਾ ਜਿਹੜਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਮੱਛਰ ਦਾ ਲਾਰਵਾ ਬਣ ਜਾਂਦਾ ਹੈ ਜੋ ਕਿ ਡੇਂਗੂ/ਮਲੇਰੀਆ ਦਾ ਕਾਰਨ ਹੈ, ਵਿਸ਼ਾਲ, ਨਿਰਭੈ ਸਿੰਘ ਨੇ ਦੱਸਿਆ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ, ਮੱਛਰ ਤੇ ਕੱਟਣ ਤੋਂ ਬਚਾਅ ਲਈ, ਪੂਰੇ ਸ਼ਰੀਰ ਨੂੰ ਢਕ ਕਿ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ, ਰਾਹੁਲ ਕੁਮਾਰ, ਨਵਦੀਪ ਕਾਠ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਖੁਦ ਜਾ ਕਿ ਖੂਨ ਦੀ ਜਾਂਚ ਜਰੂਰ ਕਰਵਾਉਣ। ਸਿਹਤ ਕਰਮਚਾਰੀ ਗੁਰਿੰਦਰਜੀਤ ਸ਼ਰਮਾ ਨੇ ਦੱਸਿਆਂ ਕਿ ਥੋੜੀ ਜਿਹੀ ਸਾਵਧਾਨੀ ਵਰਤਕੇ ਅਸੀ ਇੰਨਾ ਬਿਮਾਰੀਆਂ ਤੋਂ ਬਚ ਸਕਦੇ ਹਾਂ।ਕਿਉਂਕਿ ਪ੍ਰਹੇਜ਼ ਇਲਾਜ਼ ਨਾਲੋਂ ਚੰਗਾ ਹੈ