*ਮਲੇਰੀਆ ਅਤੇ ਡੇਂਗੂ ਤੋਂ ਬਚਾਅ ਸਬੰਧੀ ਗਤੀਵਿਧੀਆਂ ਜਾਰੀ*

0
48

ਬੁਢਲਾਡਾ 21 ਮਈ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ  ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ ਹੇਠ ਜਿਲ੍ਹਾ ਐਪੀਡੀਮਾਲੋਜਿਸਟ ਡਾ. ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਦੇ ਸੈਕਟਰ ਬਰ੍ਹੇ ਅਧੀਨ ਪੈਂਦੇ ਸਿਹਤ ਸੈਂਟਰਾਂ ਟਾਹਲੀਆਂ, ਰਾਮਪੁਰ ਮੰਡੇਰ ਵਿੱਚ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ  ਦੀ ਅਗਵਾਈ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਸਬੰਧੀ ਕਾਰਵਾਈਆ ਲਗਾਤਾਰ ਜਾਰੀ ਹਨ। ਇਸ ਮੌਕੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਹੋਣ ਦੇ ਕਾਰਨ, ਲੱਛਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਕਰਮਚਾਰੀ ਗੁਰਿੰਦਰਜੀਤ ਸ਼ਰਮਾ, ਨਵਦੀਪ ਕਾਠ ਨੇ ਦੱਸਿਆ ਕਿ ਬਾਰਿਸ਼ ਦਾ ਜਿਹੜਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਮੱਛਰ ਦਾ ਲਾਰਵਾ ਬਣ ਜਾਂਦਾ ਹੈ ਜੋ ਕਿ ਡੇਂਗੂ/ਮਲੇਰੀਆ ਦਾ ਕਾਰਨ ਹੈ, ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ, ਮੱਛਰ ਤੇ ਕੱਟਣ ਤੋਂ ਬਚਾਅ ਲਈ, ਪੂਰੇ ਸ਼ਰੀਰ ਨੂੰ ਢਕ ਕਿ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ, ਸਿਹਤ ਕਰਮਚਾਰੀ ਰਾਹੁਲ ਕੁਮਾਰ, ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ  ਖੁਦ ਜਾ ਕਿ ਖੂਨ ਦੀ ਜਾਂਚ ਜਰੂਰ ਕਰਵਾਉਣ। ਥੋੜੀ ਜਿਹੀ ਸਾਵਧਾਨੀ ਵਰਤਕੇ ਅਸੀ ਇੰਨਾ ਬਿਮਾਰੀਆਂ ਤੋਂ ਬਚ ਸਕਦੇ ਹਾਂ। ਕਿਉਂਕਿ ਪ੍ਰਹੇਜ਼ ਇਲਾਜ਼ ਨਾਲੋਂ ਚੰਗਾ ਹੈ।

LEAVE A REPLY

Please enter your comment!
Please enter your name here