ਮਲੇਰੀਆ, ਡੇਂਗੂ ਤੋਂ ਜਾਗਰੂਕਤਾ ਨਾਲ ਹੀ ਬਚਿਆ ਜਾ ਸਕਦਾ:ਐਸ ਐਮ ਓ

0
15

ਮਾਨਸਾ, 18 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ):  ਮਲੇਰੀਆ ਮਹੀਨੇ ਤਹਿਤ ਜਾਗਰੂਕਤਾ ਅਤੇ ਮਲੇਰੀਆ ਕੰਟਰੋਲ ਗਤੀਵਿਧੀਆਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੁਆਰਾ ਸਿਹਤ ਸੁਪਰਵਾਈਜ਼ਰ ਦੀ ਬਲਾਕ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੋਰੋਨਾ ਕੇਸਾਂ ਵਿੱਚ ਕਮੀ ਆਉਣ ਤੇ ਮੌਸਮੀ ਬਿਮਾਰੀਆਂ ਦੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ । ਮਲੇਰੀਆ ਅਤੇ ਡੇਗੂ ਦੀ ਰੋਕਥਾਮ ਲਈ ਟੋਭਿਆਂ ਵਿਚ ਮੱਛਰਾਂ ਦਾ ਲਾਰਵਾ ਖਾਣ ਵਾਲੀਆਂ ਗੰਬੂਜੀਆਂ ਮੱਛੀਆਂ ਛੱਡਣ ਲਈ ਪੰਚਾਇਤਾਂ ਨਾਲ ਤਾਲਮੇਲ ਕੀਤਾ ਜਾਵੇ।ਇਸ ਸਬੰਧੀ ਸਮੂਦਾਇਕ ਸਿਹਤ ਕੇਂਦਰ ਖਿਆਲਾਂ ਕਲਾਂ ਵਿਚ ਬਣਾਏ ਮੱਛੀ ਫਾਰਮ ਵਿੱਚ ਲੋੜੀਂਦਾ ਸਟਾਕ ਮੌਜੂਦ ਹੈ।

            ਇਸ ਮੌਕੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਅਰਸਦੀਪ ਸਿੰਘ ਨੇ ਕਿਹਾ ਕਿ ਗੰਬੂਜੀਆਂ ਮੱਛੀਆਂ ਮੱਛਰਾਂ ਦੇ ਲਾਰਵੇ  ਨੂੰ ਖ਼ਤਮ ਕਰਨ ਦਾ ਬਾਇਓਲੋਜੀਕਲ ਸਾਧਨ ਹੈ। ਉਨ੍ਹਾਂ ਕਿਹਾ ਕਿ ਗੰਬੂਜੀਆ ਮੱਛੀ ਨੂੰ ਪਿੰਡਾਂ ਵਿੱਚ ਟੋਭਿਆਂ ਵਿੱਚ ਛੱਡਿਆ ਜਾਂਦਾ ਹੈ । ਇਹ ਮੱਛਰਾਂ ਦੇ ਲਾਰਵੇ ਨੂੰ ਖਾ ਕੇ ਮੱਛਰਾਂ ਦੀ ਪੈਦਾਇਸ਼ ਹੋਣ ਤੋਂ ਰੋਕਦੀਆਂ ਹਨ।ਉਨ੍ਹਾਂ ਕਿਹਾ ਕਿ ਗੰਬੂਜੀਆਂ ਮੱਛੀ ਜੋ ਕਿ ਵਾਤਾਵਰਣ ਅਨੁਕੂਲ ਹੈ।ਇਹ ਮੱਛੀ 20-24 ਡਿਗਰੀ ਸੈਂਟੀਗੇਰਡ ਦੇ ਤਾਪਮਾਨ ਤੇ ਸਾਫ ਪਾਣੀ ਵਿੱਚ ਵਧੇਰੇ ਪਲਦੀ ਹੈ। ਇਸ ਮੱਛੀ ਦਾ ਜੀਵਨਕਾਲ 3 ਤੋਂ 5 ਸਾਲ ਤੱਕ ਹੁੰਦਾ ਹੈ। ਆਪਣੇ ਜੀਵਨਕਾਲ ਵਿੱਚ ਇੱਕ ਮੱਛੀ ਤਕਰੀਬਨ 1000 ਦੇ ਕਰੀਬ ਅੰਡੇ ਦਿੰਦੀ ਹੈ। ਇਸ ਮੱਛੀ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਤੇ ਅਸਾਨੀ ਨਾਲ ਲਿਜਾਇਆ ਜਾ ਸਕਦਾ ਹੈ । ਜਿੰਨ੍ਹਾਂ ਟੋਭਿਆਂ ਵਿਚ ਗੰਬੂਜੀਆ ਮੱਛੀਆਂ ਪਿਛਲੇ ਸਾਲ ਛੱਡੀਆਂ ਸਨ ਉਨ੍ਹਾਂ ਵਿਚ ਦੁਬਾਰਾ ਜ਼ਰੂਰਤ ਨਹੀਂ ਪੈਂਦੀ।ਇਸ ਲਈ ਜਿੱਥੇ ਛੋਟੇ ਟੋਇਆਂ ਵਿਚ ਪਾਣੀ ਵਿਚ ਲਾਰਵਾ ਸਾਈਡਲ ਦਵਾਈ ਟੈਮੀਫਾਸ ਦਾ ਛਿੜਕਾਅ ਜਾਂ ਕਾਲਾ ਤੇਲ ਪਾ ਕੇ ਪਾਣੀ ਉੱਤੇ ਪਰਤ ਬਣਾ ਕੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ,ਉਥੇ ਵੱਡੇ ਵੱਡੇ ਟੋਭਿਆਂ ਵਿੱਚ ਗੰਬੂਜੀਆਂ ਮੱਛੀਆਂ ਛੱਡ ਕੇ ਮੱਛਰਾਂ ਦੀ ਪੈਦਾਇਸ਼ ਨੁੰ ਰੋਕਿਆ ਜਾ ਸਕਦਾ ਹੈ। 

        ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ, ਗੁਰਜੰਟ ਸਿੰਘ ਅਤੇ ਸਮੂਹ ਸਿਹਤ ਸੁਪਰਵਾਈਜ਼ਰ ਹਾਜ਼ਰ ਸਨ।

NO COMMENTS