*ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ*

0
129

ਚੰਡੀਗੜ੍ਹ, 23 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ।

 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਲਈ  ਪਿੰਡ  ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਨੂੰ 2.50  ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਡਾ.ਬਲਜੀਤ ਕੌਰ ਨੇ ਪਿੰਡ ਭਾਗਸਰ ਵਿਖੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤਿ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਖੁਸ਼ਹਾਲ ਬਣੇਗਾ।

   ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨਾਲ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਵੇਗਾ ਅਤੇ ਪਿੰਡ ਵਾਸੀਆਂ ਦੀ ਸਿਹਤ ਵੀ ਅਰੋਗ ਹੋਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਛੱਪੜਾਂ ਵਿੱਚ ਕੂੜਾ ਕਰਕਟ ਨਾ ਸੁਟਿਆ ਜਾਵੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

NO COMMENTS