ਮਸ਼ਹੂਰ ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦਾ ਹੋਇਆ ਦੇਹਾਂਤ

0
140

ਮੁੰਬਈ (ਸਾਰਾ ਯਹਾ ਬਲਜੀਤ ਸ਼ਰਮਾ ): ਬਾਲੀਵੁੱਡ ਅਭਿਨੇਤਾ ਰਿਸ਼ੀ (Rishi Kapoor)  ਕਪੂਰ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 67 ਸਾਲਾਂ ਰਿਸ਼ੀ ਕਪੂਰ ਕੈਂਸਰ ਤੋਂ ਪੀੜਤ ਸਨ।  ਬਾਲੀਵੁੱਡ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਸਦਮਾ ਲੱਗਿਆ ਹੈ। ਕੱਲ੍ਹ ਹੀ ਬਾਲੀਵੁੱਡ ਅਦਾਕਾਰ ਇਰਫਾਨ ਖਾਨ ਦਾ ਦੇਹਾਂਤ ਹੋਇਆ ਸੀ।ਅਮਿਤਾਭ ਬੱਚਨ (Amitabh Bachchan) ਨੇ ਟਵੀਟ ਕਰਕੇ ਰਿਸ਼ੀ ਕਪੂਰ ਦੀ ਮੌਤ ਬਾਰੇ ਜਾਣਕਾਰੀ ਦਿੱਤੀ।

Amitabh Bachchan@SrBachchan

T 3517 – He’s GONE .. ! Rishi Kapoor .. gone .. just passed away ..
I am destroyed !

75.8K9:32 AM – Apr 30, 2020Twitter Ads info and privacy26.7K people are talking about this

ਰਿਸ਼ੀ ਕਪੂਰ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ ਤੇ ਸਿਹਤ ਖਰਾਬ ਹੋਣ ਕਾਰਨ ਮੁੰਬਈ ਦੇ ਐਚ ਐਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਖਰਾਬ ਹੋ ਰਹੀ ਸੀ। ਰਿਸ਼ੀ ਕਪੂਰ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਜਾਣਕਾਰੀ ਉਨ੍ਹਾਂ ਦੇ ਵੱਡੇ ਭਰਾ ਰਣਧੀਰ ਕਪੂਰ ਨੇ ਦਿੱਤੀ ਸੀ। ਸਿਹਤ ਖ਼ਰਾਬ ਹੋਣ ਕਾਰਨ ਰਿਸ਼ੀ ਕਪੂਰ ਕਰੀਬ 1 ਹਫ਼ਤੇ ਤੋਂ ਹਸਪਤਾਲ ਵਿੱਚ ਰਹੇ ਸਨ।

ਇਸ ਤੋਂ ਪਹਿਲਾਂ ਫਰਵਰੀ ਵਿਚ ਵੀ ਰਿਸ਼ੀ ਕਪੂਰ ਦੀ ਸਿਹਤ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਸਾਲ 2018 ਵਿਚ ਰਿਸ਼ੀ ਕਪੂਰ ਦੇ ਕੈਂਸਰ ਹੋਣ ਦੀ ਪੁਸ਼ਟੀ ਹੋਈ ਸੀ, ਜਿਸ ਤੋਂ ਬਾਅਦ ਉਸ ਦਾ ਨਿਊਯਾਰਕ ਵਿਚ ਲਗਭਗ 8 ਮਹੀਨੇ ਇਲਾਜ ਰਿਹਾ ਸੀ। ਪਹਿਲਾਂ ਨਾ ਤਾਂ ਰਿਸ਼ੀ ਕਪੂਰ ਅਤੇ ਨਾ ਹੀ ਉਸਦੇ ਪਰਿਵਾਰ ਨੇ ਬਿਮਾਰੀ ਦਾ ਖੁਲਾਸਾ ਕੀਤਾ ਸੀ, ਪਰ ਬਾਅਦ ਵਿੱਚ ਰਿਸ਼ੀ ਕਪੂਰ ਨੇ ਖ਼ੁਦ ਲੋਕਾਂ ਨੂੰ ਦੱਸਿਆ ਕਿ ਉਸਨੂੰ ਕੈਂਸਰ ਹੈ ਅਤੇ ਹੁਣ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਰਿਸ਼ੀ ਕਪੂਰ ਪਿਛਲੇ ਸਾਲ ਸਤੰਬਰ ਵਿਚ ਅਮਰੀਕਾ ਤੋਂ ਭਾਰਤ ਪਰਤੇ ਸਨ। ਇਥੇ ਤਕਰੀਬਨ ਇਕ ਸਾਲ ਤਕ ਉਸ ਦਾ ਕੈਂਸਰ ਦਾ ਇਲਾਜ ਚਲ ਰਿਹਾ ਸੀ।

NO COMMENTS