
ਮਹਾਰਾਸ਼ਟਰ 30,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਮਹਾਰਾਸ਼ਟਰ ਦੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਨੇ 18 ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਸ ਦੇ ਨਾਲ ਹੀ ਇਸ ਮਾਮਲੇ ‘ਚ 410 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਨਾਂਦੇੜ ਵਿੱਚ ਕੋਰੋਨਾ ਵਾਇਰਸ ਦੇ ਮਹਾਂਮਾਰੀ ਕਾਰਨ ਪ੍ਰਸ਼ਾਸਨ ਨੂੰ ਨਗਰ ਕੀਰਤਨ ਕੱਢਣ ਦੀ ਆਗਿਆ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਤਲਵਾਰਾਂ ਨਾਲ ਲੈਸ ਸਿੱਖਾਂ ਦੀ ਭੀੜ ਨੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ।
