*ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਹੋਈ ਸ਼ਾਮਲ*

0
25

ਚੰਡੀਗੜ੍ਹ14,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਅਜਿਹੇ ‘ਚ ਬਹੁਤ ਸਾਰੇ ਕਲਾਕਾਰ , ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਦਲ ਬਦਲੀ ਕਰ ਰਹੇ ਹਨ ਅਤੇ ਹੁਣ ਇਹਨਾਂ ‘ਚ ਇੱਕ ਹੋਰ ਨਾਮ ਸ਼ਾਮਲ ਹੋ ਗਿਆ ਹੈ। ਕੇਂਦਰੀ ਮੰਤਰੀ ਗਜੋਂਦਰ ਸ਼ੇਖਾਵਤ ਦੀ ਅਗਵਾਈ ‘ਚ ਮਨੀਸ਼ਾ ਗੁਲਾਟੀ ਨੇ ਪਾਰਟੀ ਦਾ ਪੱਲਾ ਫੜਿਆ। 

ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅੱਜ ਮੈਂ ਭਾਜਪਾ ਵਿੱਚ ਸ਼ਾਮਲ ਹੋਈ ਹਾਂ ਅਤੇ ਹਰ ਵਿਅਕਤੀ ਨੂੰ ਕਿਸੇ ਵੀ ਪਾਰਟੀ ਵਿੱਚ ਜਾਣ ਦਾ ਅਧਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪਿਛਲੇ 111 ਦਿਨਾਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਅਤੇ ਸੋਚਦੀ ਸੀ ਕਿ ਜਿਸ ਪਾਰਟੀ ਦੀ ਕੌਮੀ ਆਗੂ ਔਰਤ ਹੈ, ਉਹਨਾਂ ਦਾ ਦਰਦ ਸਮਝੇਗੀ। ਉਹਨਾਂ ਕਿਹਾ ਕਿ ਮੇਰਾ ਬੇਟਾ ਦਿੱਲੀ ਜਾ ਰਿਹਾ ਸੀ ਅਤੇ ਰਸਤੇ ਵਿੱਚ ਮੇਰੀ ਸੁਰੱਖਿਆ ਨੂੰ ਵਾਪਸ ਬੁਲਾ ਲਿਆ ਗਿਆ।

ਮੁੱਖ ਮੰਤਰੀ ਚੰਨੀ ਤੇ ਕਾਂਗਰਸ ‘ਤੇ ਵੱਡਾ ਇਲਜ਼ਾਮ

ਉਹਨਾਂ ਕਿਹਾ ਕਿ ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਚੰਨੀ ਨੇ ਸਭ ਤੋਂ ਪਹਿਲਾਂ ਮੇਰੇ ਵਿਭਾਗ ਨੂੰ ਫੋਨ ਕੀਤਾ ਅਤੇ ਪੁੱਛਿਆ ਕਿ ਮੇਰੇ ਵਿਭਾਗ ਵਿੱਚ ਅਜੇ ਕਿੰਨੇ ਦਿਨ ਬਾਕੀ ਹਨ ਅਤੇ ਜਦੋਂ ਉਹਨਾਂ ਡੀਜੀਪੀ ਨੂੰ ਫ਼ੋਨ ਕੀਤਾ ਉਹਨਾਂ ਕਿਹਾ ਕਿ ਮੈਂ ਅਸਮਰੱਥ ਹਾਂ। ਇਸ ਤੋਂ ਇਲਾਵਾ ਗੁਲਾਟੀ ਦਾ ਕਹਿਣਾ ਹੈ ਕਿ ਜਦੋਂ ਉਹਨਾਂ ਵੱਲੋਂ ਗ੍ਰਹਿ ਮੰਤਰੀ ਨਾਲ ਗੱਲ ਕੀਤੀ ਤਾਂ ਗਈ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਹੁਕਮ ਹੈ। ਉਹਨਾਂ ਕਿਹਾ ਕਿ ਹਾਈ ਪ੍ਰੋਫਾਈਲ ਕੇਸਾਂ ਕਾਰਨ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ

ਦੱਸਣਯੋਗ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਿਛਲੇ ਮਹੀਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ ‘ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ।

ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਨੇ ਕਿਹਾ ਸੀ ਕਿ ਜੇ ਮੈਂ ਹਿੰਦੂ ਹਾਂ ਤਾਂ ਮੇਰਾ ਕੀ ਕਸੂਰ ਹੈ। ਇਸ ਬਾਬਤ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਬਾਰੇ ਮੇਲ ਰਾਹੀਂ ਸੁਪਰੀਮ ਕੋਰਟ ਨੂੰ ਅਰਜ਼ੀ ਦੇ ਦਿੱਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਫੋਨ ‘ਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹ ਇਸ ਸਭ ਤੋਂ ਬਹੁਤ ਦੁਖੀ ਹਨ।

NO COMMENTS