ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਜ਼ਬਰ ਜਨਾਹ ਸਬੰਧੀ 7 ਮਾਮਲਾ ਦਰਜ

0
56

ਚੰਡੀਗੜ•, 21 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਲਿਸ ਥਾਣੇ ਬਿਆਸ ਵਿਖੇ ਇੱਕ ਜ਼ਬਰ ਜਨਾਹ ਦੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਇੱਕ ਮਾਮਲਾ ਧਿਆਨ ਵਿੱਚ ਆਇਆ ਸੀ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਹਨਾਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਉਹਨਾਂ ਦੱਸਿਆ ਕਿ ਬਿਆਸ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੰਤੋਖ ਸਿੰਘ ਉਰਫ਼ ਸੁੱਖ ਪ੍ਰਧਾਨ ਨਾਮ ਦੇ ਵਿਅਕਤੀ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਸ੍ਰੀਮਤੀ ਗੁਲਾਟੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੂਬੇ ਦੀਆਂ ਮਹਿਲਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਸਦਾ ਵਚਨਬੱਧ ਰਹੇਗਾ।

NO COMMENTS