*ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਵੱਡਾ ਖੁਲਾਸਾ, ਵਿਧਾਇਕ ਦੇ ਰਿਹਾ ਇਹ ਕੰਮ ਕਰਨ ਦੀਆਂ ਧਮਕੀਆਂ*

0
33

ਚੰਡੀਗੜ੍ਹ 30,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨਿੱਚਰਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ ‘ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ।

ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਨੇ ਕਿ ਜੇ ਮੈਂ ਹਿੰਦੂ ਹਾਂ ਤਾਂ ਮੇਰਾ ਕੀ ਕਸੂਰ ਹੈ। ਇਸ ਬਾਬਤ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਬਾਰੇ ਮੇਲ ਰਾਹੀਂ ਸੁਪਰੀਮ ਕੋਰਟ ਨੂੰ ਅਰਜ਼ੀ ਦੇ ਦਿੱਤੀ ਹੈ। ਸ਼ਨਿੱਚਰਵਾਰ ਨੂੰ ਖੁਲਾਸਾ ਕਰਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਫੋਨ ‘ਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹ ਇਸ ਸਭ ਤੋਂ ਬਹੁਤ ਦੁਖੀ ਹਨ।


ਵਿਧਾਇਕ ਦਾ ਨਾਂ ਦੱਸੇ ਬਿਨਾਂ ਉਨ੍ਹਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਦੇ ਪਿਓ ਤੋਂ ਨਹੀਂ ਡਰਦੀ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ, ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਵਿਧਾਇਕ ਦਾ ਨਾਂ ਦੱਸੇ ਬਿਨਾਂ ਉਨ੍ਹਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਦੇ ਪਿਓ ਤੋਂ ਨਹੀਂ ਡਰਦੀ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ, ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। 

ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਵੇਲੇ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ।

NO COMMENTS