ਨਵੀਂ ਦਿੱਲੀ08,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਬਠਿੰਡਾ ਦੇ ਬਹਾਦਰਗੜ੍ਹ ਜੰਡੀਆਂ ਪਿੰਡ ਦੀ 80 ਸਾਲਾ ਮਹਿੰਦਰ ਕੌਰ ਨੂੰ ਸੋਮਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਵੱਲੋਂ ਆਯੋਜਿਤ ਕੀਤੇ ਗਏ ਇੱਕ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁਸ਼ਕਲ ਹਾਲਤਾਂ ਵਿੱਚ ਦਲੇਰ ਅਤੇ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਦਾ ਸਨਮਾਨ ਕੀਤਾ।
ਇਸ ਦੇ ਨਾਲ ਹੀ ਇਸ ਦੌਰਾਨ ਕੇਜਰੀਵਾਲ ਨੇ ਜਿੱਥੇ ਕਈ ਬਹਾਦੂਰ ਔਰਤਾਂ ਨੂੰ ਸਨਮਾਨਿਤ ਕੀਤਾ ਇਨ੍ਹਾਂ ਹੀ ਔਰਤਾਂ ‘ਚ ਸ਼ਾਮਲ ਸੀ ਪੰਜਾਬ ਦੀ ਦਾਦੀ ਦੇ ਨਾਂ ਨਾਲ ਮਸ਼ਹੂਰ ਮਹਿੰਦਰ ਕੌਰ ਵੀ ਸ਼ਾਮਲ ਹੋਈ। ਜਿਨ੍ਹਾਂ ਨੇ 80 ਸਾਲਾ ਦੀ ਉਮਰ ‘ਚ ਆਪਣੇ ਪਿੰਡ ਵਿਚ ਕਿਸਾਨੀ ਝੰਡੇ ਲੈ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਉਮਰ ਦੇ ਬਾਵਜੂਦ ਵੀ ਦਾਦੀ ‘ਚ ਜੋਸ਼ ਅਤੇ ਜਨੂੰਨ ਕਿਸੇ ਵੀ ਨੌਜਵਾਨ ਨੂੰ ਪਿੱਛੇ ਛੱਡ ਸਕਦਾ ਹੈ।
ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਦਾਦੀ ਮਹਿੰਦਰ ਕੌਰ ਨੂੰ 50,000 ਰੁਪਏ ਦਾ ਨਕਦ ਇਨਾਮ ਅਤੇ ਮੋਮੈਂਟੋ ਦਿੱਤਾ ਗਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਮਹਿਲਾ ਕਮਿਸ਼ਨ ਵੱਲੋਂ ਖੁਦ ਨੂੰ ਮਿਲੇ ਸਨਮਾਨ ‘ਤੇ ਮਾਤਾ ਮਹਿੰਦਰ ਕੌਰ ਨੇ ਖੁਸ਼ੀ ਜ਼ਾਹਰ ਕੀਤੀ।