*ਮਹਿੰਗਾਈ ਦੀ ਮਾਰ ਬਰਕਰਾਰ, ਪੈਟਰੋਲ-ਡੀਜ਼ਲ ਤੇ LPG ਮਗਰੋਂ ਹੁਣ ਸਬਜ਼ੀਆਂ ਦੀ ਕੀਮਤਾਂ ਨੇ ਤੋੜੇ ਰਿਕਾਰਡ*

0
45

ਚੰਡੀਗੜ੍ਹ24,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼):  ਪੰਜ ਰਾਜਾਂ ਦੀਆਂ ਵਿਧਾਨ ਸਭਾ (Vidhan Sabha Election) ਚੋਣਾਂ ਤੋਂ ਬਾਅਦ ਮਹਿੰਗਾਈ ਦਾ ਬੋਝ ਲੋਕਾਂ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਜਿੱਥੇ ਇੱਕ ਪਾਸੇ ਪੈਟਰੋਲ ਤੇ ਡੀਜ਼ਲ (Petrol-Diesel) ਦੀਆਂ ਕੀਮਤਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਰੋਜ਼ਮਰ੍ਹਾ ਦੀਆਂ ਚੀਜ਼ਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਹੁਣ ਸਬਜ਼ੀਆਂ ਦੇ ਭਾਅ ਅਸਮਾਨ ਨੂੰ ਛੂਹਣ ਲੱਗ ਪਏ ਹਨ।
 
ਹਾਲਾਤ ਇਹ ਹਨ ਕਿ ਆਮ ਆਦਮੀ ਦੀ ਥਾਲੀ ਵਿੱਚੋਂ ਸਬਜ਼ੀਆਂ ਗਾਇਬ ਹੋਣ ਲੱਗ ਪਈਆਂ ਹਨ। ਜਲੰਧਰ ‘ਚ ਸਬਜ਼ੀਆਂ ਦੇ ਭਾਅ ਦੀ ਗੱਲ ਕਰੀਏ ਤਾਂ ਆਮ ਤੌਰ ‘ਤੇ 50-60 ਰੁਪਏ ਪ੍ਰਤੀ ਕਿਲੋ ਵਿਕਣ ਵਾਲੀ ਭਿੰਡੀ 120 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਗਰਮੀ ਦੇ ਮੌਸਮ ਦੀ ਆਮਦ ਦੇ ਨਾਲ ਹੀ ਨਿੰਬੂ ਵੀ 200 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਿਆ ਹੈ।

ਇਸ ਤੋਂ ਇਲਾਵਾ ਕਰੇਲਾ 100 ਰੁਪਏ, ਗੋਭੀ 30 ਰੁਪਏ, ਟਮਾਟਰ 50 ਰੁਪਏ, ਸ਼ਿਮਲਾ ਮਿਰਚ 60 ਰੁਪਏ, ਬੈਂਗਣ 40 ਰੁਪਏ, ਖੁੰਬ 130 ਰੁਪਏ, ਘਿਓ 40 ਰੁਪਏ, ਗਾਜਰ 40 ਰੁਪਏ, ਖੀਰਾ ਤੇ ਅਦਰਕ 50 ਰੁਪਏ, ਪਿਆਜ਼ 40 ਰੁਪਏ, ਆਲੂ 40 ਰੁਪਏ ਤੱਕ ਵਿਕ ਰਿਹਾ ਹੈ। 30 ਰੁਪਏ ਕਿਲੋ ਵਿਕ ਰਿਹਾ ਹੈ।
 
ਸਬਜ਼ੀਆਂ ਦੇ ਕਾਰੋਬਾਰ ਨਾਲ ਜੁੜੇ ਜਾਨੂ ਅਰੋੜਾ ਦਾ ਕਹਿਣਾ ਹੈ ਕਿ ਸਬਜ਼ੀਆਂ ਦੀਆਂ ਕੀਮਤਾਂ ‘ਚ ਨਰਮੀ ਦੀ ਕੋਈ ਉਮੀਦ ਨਹੀਂ ਹੈ। ਜੇਕਰ ਪੈਟਰੋਲ-ਡੀਜ਼ਲ ਦੇ ਰੇਟ ਹੋਰ ਵਧਦੇ ਹਨ ਤਾਂ ਸਬਜ਼ੀਆਂ ਦੀਆਂ ਕੀਮਤਾਂ ‘ਚ ਵੀ ਵਾਧਾ ਹੋ ਸਕਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਦੂਜੇ ਰਾਜਾਂ ਤੋਂ ਵੱਡੀ ਮਾਤਰਾ ਵਿੱਚ ਸਬਜ਼ੀਆਂ ਪੰਜਾਬ ਵਿੱਚ ਆਉਂਦੀਆਂ ਹਨ।

ਜੇਕਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਸਬਜ਼ੀਆਂ ਦੀ ਢੋਆ-ਢੁਆਈ ਦਾ ਖਰਚਾ ਵੀ ਵਧ ਜਾਂਦਾ ਹੈ। ਇਸ ਕਾਰਨ ਦੁਕਾਨਦਾਰਾਂ ਨੂੰ ਸਬਜ਼ੀਆਂ ਦੇ ਭਾਅ ਵਧਾਉਣੇ ਪਏ ਹਨ। ਇਹੀ ਕਾਰਨ ਹੈ ਕਿ ਫਿਲਹਾਲ ਸਬਜ਼ੀਆਂ ਦੀਆਂ ਕੀਮਤਾਂ ‘ਚ ਗਿਰਾਵਟ ਦੀ ਸੰਭਾਵਨਾ ਘੱਟ ਹੈ। 

NO COMMENTS