-ਮਹਿੰਦਰ ਪਾਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ..!!

0
262

ਮਾਨਸਾ, 17 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਮਾਨਸਾ ਵਿਖੇ ਸ੍ਰੀ ਮਹਿੰਦਰ ਪਾਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਗ੍ਰਹਿ ਵਿਭਾਗ, ਨਿਆਂ ਅਤੇ ਜੇਲਾਂ ਅਤੇ ਸਟੇਟ ਚੋਣ ਕਮਿਸ਼ਨ ਵਿਚ ਵਧੀਕ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਮਹਿੰਦਰ ਪਾਲ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿਚ ਕਾਨੂੰਨੀ ਵਿਵਸਥਾ ਅਤੇ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾਵੇ ਅਤੇ ਜਿੰਨਾਂ ਜਲਦੀ ਹੋ ਸਕੇ

ਡਿਪਟੀ ਕਮਿਸ਼ਨਰ ਮਾਨਸਾ. ( ਸ੍ਰੀ ਮਹਿੰਦਰ ਪਾਲ )

ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਕੰਮ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਵਿਕਾਸ ਅਤੇ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ।  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਅੰਦਰ ਕੋਰੋਨਾ ਦੀ ਸਥਿਤੀ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉੁਂਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਤਿੰਨ ਕੇਸ ਕੋਰੋਨਾ ਪਾਜ਼ਿਟੀਵ ਆਏ ਹਨ। ਤਿੰਨੋ ਜਾਣੇ ਦਿੱਲੀ ਤੋਂ ਇੱਥੇ ਆਏ ਸੀ ਅਤੇ ਪਹਿਲਾਂ ਤੋਂ ਹੀ ਇਕਾਂਤਵਾਸ ਵਿਚ ਰਹਿ ਰਹੇ ਸਨ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਪ੍ਰੇਮ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀਮਤੀ ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਐਸ.ਪੀ. ਸ੍ਰੀ ਕੁਲਦੀਪ ਸੋਹੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸਟ ਮੌਜੂਦ ਸਨ।

LEAVE A REPLY

Please enter your comment!
Please enter your name here