
ਬੁਢਲਾਡਾ ,09 ਨਵੰਬਰ (ਸਾਰਾ ਯਹਾ /ਅਮਨ ਮਹਿਤਾ ): ਸਥਾਨਕ ਬਾਰ ਐਸੋਸੀਏਸ਼ਨ ਦਾ ਗੁਰਿੰਦਰ ਸਿੰਘ ਮਾਖਾ ਨੂੰ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਮਾਖਾ ਨੂੰ ਬਾਰ ਕੌਂਸਲ ਚੰਡੀਗੜ੍ਹ ਵੱਲੋਂ
ਬੁਢਲਾਡਾ ਅੈਸੋਸੀਏਸਨ ਦਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਵਿੰਦਰ ਸਿੰਘ ਮਾਖਾ ਇਕ ਨੇਕ ਦਿਲ ਅਤੇ ਇਮਾਨਦਾਰ ਇਨਸਾਨ ਹਨ ਉਹ ਆਪਣੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਨਿਭਾਉਣਗੇ। ਇਸ ਮੌਕੇ ਨਵ ਨਿਯੁਕਤ ਜੁਆਇੰਟ
ਸੈਕਟਰੀ ਗੁਰਿੰਦਰ ਸਿੰਘ ਮਾਖਾ ਨੇ ਕਿਹਾ ਕਿ ਮੈਨੂੰ ਜੁਆਇੰਟ ਸੈਕਟਰੀ ਬਣਾਉਣ ਤੇ ਸਮੂਹ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਸਹਿਯੋਗ ਹੈ ਅਤੇ ਉਹ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਨ।
