*ਮਾਛੀਵਾੜਾ ਸਾਹਿਬ ਦੇ ਪਿੰਡ ਈਸਾਪੁਰ ‘ਚ ਜੰਗਲਾਤ ਵਿਭਾਗ ਦੀ ਲੱਖਾਂ ਰੁਪਏ ਦੀ ਲੱਕੜ ਹੋਈ ਚੋਰੀ*

0
6

ਮਾਛੀਵਾੜਾ 19,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਮਾਛੀਵਾੜਾ ਸਾਹਿਬ ਦੇ ਪਿੰਡ ਈਸਾਪੁਰ ਵਿੱਚ ਜੰਗਲਾਤ ਵਿਭਾਗ ਦੀ ਲੱਖਾਂ ਰੁਪਏ ਦੀ ਲੱਕੜ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਸ ਘਟਨਾ ‘ਚ ਸੱਤਾਧਾਰੀ ਪਾਰਟੀ ਕਾਂਗਰਸ ਨਾਲ ਸਬੰਧਤ ਇਲਾਕੇ ਦੇ ਸਾਬਕਾ ਕੌਂਸਲਰ ਅਤੇ ਇੱਕ ਪਿੰਡ ਦੇ ਸਰਪੰਚ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਲੱਕੜ ਚੋਰੀ ਕਰਨ ਦਾ ਦੋਸ਼ ਹੈ। 

ਇਹ ਲੱਕੜੀ ਖੈਰ ਕਿਸਮ ਦੇ ਦਰੱਖਤਾਂ ਦੀ ਸੀ ਜੋ ਕਿ 7 ਤੋਂ 8 ਹਜਾਰ ਰੁਪਏ ਪ੍ਰਤੀ ਕੁਇੰਟਲ ਵਿਕਦੀ ਹੈ। ਜੰਗਲਾਤ ਵਿਭਾਗ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਜ਼ਿਲ੍ਹਾ ਜੰਗਲਾਤ ਵਿਭਾਗ ਅਧਿਕਾਰੀ ਹਰਭਜਨ ਸਿੰਘ ਨੇ ਕਿਹਾ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ।
 

NO COMMENTS