*ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਕਰਵਾਏ ਜਾ ਰਹੇ ਹਨ ਦਸਤਾਰ ਮੁਕਾਬਲੇ ਅਤੇ ਸਿਖਲਾਈ ਕੈਂਪ*

0
6

ਬੁਢਲਾਡਾ  23 ਦਸੰਬਰ (ਸਾਰਾ ਯਹਾਂ/ਅਮਨ ਮਹਿਤਾ)ਕਈ ਬੱਚੇ ਪੱਗ ਬੰਨਣੀ ਚਾਹੁੰਦੇ ਹਨ ਪਰ ਉਹਨਾਂ ਨੂੰ ਕੋਈ ਪੱਗ ਬੰਨਣੀ ਸਿਖਾਉਣ ਵਾਲਾ ਨਹੀਂ ਮਿਲਦਾ। ਉਹਨਾਂ ਬੱਚਿਆਂ ਦੀ ਸਹੂਲਤ ਲਈ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਅੱਜ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਜੀ ਵਿਖੇ ਚਾਰ ਰੋਜ਼ਾ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਧੰਨ ਗੁਰੂ ਨਾਨਕ ਸਤਿਸੰਗ ਸਭਾ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਅਨੇਜਾ ਜੀ ਵਲੋਂ ਅਰਦਾਸ ਕਰਕੇ ਸੰਸਥਾ ਮੈਂਬਰਾਂ ਦੀ ਹਾਜ਼ਰੀ ਵਿੱਚ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸੰਸਥਾ ਆਗੂ ਮਾਸਟਰ ਕੁਲਵੰਤ ਸਿੰਘ ਅਤੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਅੱਜ ਪਹਿਲੇ ਦਿਨ 12 ਬੱਚਿਆਂ ਨੇ ਇਸ ਕੈਂਪ ਦਾ ਲਾਭ ਉਠਾਇਆ। ਇਹ ਕੈਂਪ 25 ਦਸੰਬਰ ਤੱਕ ਸ਼ਾਮ 6 ਤੋਂ 7 ਵਜੇ ਤੱਕ ਇਸੇ ਸਥਾਨ ਤੇ ਲੱਗੇਗਾ ਅਤੇ 26 ਦਸੰਬਰ ਨੂੰ ਗੁਰੂ ਨਾਨਕ ਕਾਲਜ਼ ਦੇ ਨੇੜੇ ਲੰਗਰ ਸਥਾਨ ਤੇ ਬੱਚਿਆਂ ਦਾ ਕਵੀ ਦਰਬਾਰ ਅਤੇ ਦਸਤਾਰ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਹੋਣਗੇ। ਉਹਨਾਂ ਦੱਸਿਆ ਕਿ 24 ਦਸੰਬਰ ਨੂੰ ਗੁਰਨੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਵਜੇ ਅਤੇ 25 ਦਸੰਬਰ ਨੂੰ ਗੁਰਦੁਆਰਾ ਭਾਈ ਜਗਤਾ ਜੀ ਮੁਹੱਲਾ ਧਰਮਪੁਰਾ ਵਿਖੇ ਸ਼ਾਮ 6 ਵਜੇ ਇੱਕ ਪੇਪਰ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਵਿੱਚੋਂ ਪ੍ਰਸ਼ਨ ਪਾ ਕੇ ਲਿਆ ਜਾਵੇਗਾ।ਸਾਰੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਜਾਣਗੇ।ਬੱਚਿਆਂ ਨੂੰ ਬੇਨਤੀ ਹੈ ਕਿ ਕੈਂਪ ਅਤੇ ਦਸਤਾਰ ਮੁਕਾਬਲਿਆਂ ਵਿੱਚ ਪਹੁੰਚ ਕੇ ਲਾਭ ਉਠਾਓ। ਅੱਜ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਮੌਕੇ ਉਪਰੋਕਤ ਤੋਂ ਇਲਾਵਾ ਸੰਸਥਾ ਮੈਂਬਰ ਸੁਖਦਰਸ਼ਨ ਸਿੰਘ ਕੁਲਾਨਾ,ਬਲਬੀਰ ਸਿੰਘ ਕੈਂਥ, ਸੋਹਣ ਸਿੰਘ, ਜਸਵਿੰਦਰ ਸਿੰਘ ਅਨੇਜਾ,ਨੱਥਾ ਸਿੰਘ,ਮਹਿੰਦਰਪਾਲ ਸਿੰਘ, ਕਮਲਪ੍ਰੀਤ ਸਿੰਘ , ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਆਦਿ ਹਾਜ਼ਰ ਸਨ।


NO COMMENTS