*ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਖੂਨਦਾਨ ਕੈਂਪ, ਦਸਤਾਰ ਮੁਕਾਬਲੇ ਅਤੇ ਕਵੀ ਦਰਬਾਰ ਕਰਵਾਇਆ ਗਿਆ*

0
32

 ਬੁਢਲਾਡਾ 26 ਦਸੰਬਰ (ਸਾਰਾ ਯਹਾਂ/ਅਮਨ ਮਹਿਤਾ) ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਆਸਰਾ ਫਾਊਂਡੇਸ਼ਨ ਬਰੇਟਾ, ਸੰਜੀਵਨੀ ਵੈਲਫੇਅਰ ਸੋਸਾਇਟੀ ਬੁਢਲਾਡਾ, ਜਿਲਾ ਰੂਰਲ ਯੂਥ ਕਲੱਬ ਐਸੋਸੀਏਸ਼ਨ ਮਾਨਸਾ ਅਤੇ ਲੰਗਰ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਦੇ ਨੇੜੇ ਪੁਲਸ ਦੇ ਥੱਲੇ ਲੰਗਰ ਸਥਾਨ ਤੇ ਇੱਕ ਬਲੱਡ ਕੈਂਪ ਅਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਮਾਸਟਰ ਕੁਲਵੰਤ ਸਿੰਘ ਅਤੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਨੌਜਵਾਨਾਂ ਬੱਚੇ ਬੱਚੀਆਂ ਵੱਲੋਂ ਬਹੁਤ ਹੀ ਜੋਸ਼ ਨਾਲ ਭਾਗ ਲਿਆ ਗਿਆ ਅਤੇ ਡੋਨਰ ਵੀਰਾਂ ਵੱਲੋਂ 72 ਯੂਨਿਟ ਖੂਨ ਦਾਨ ਕੀਤਾ ਗਿਆ। ਜਿਕਰ ਯੋਗ ਹੈ ਕਿ ਇਸ ਕੈਂਪ ਵਿੱਚ ਬਹੁਤ ਸਾਰੀਆਂ ਬੀਬੀਆਂ ਵੱਲੋਂ ਵੀ ਪੂਰੇ ਉਤਸ਼ਾਹ ਨਾਲ ਖੂਨ ਦਾਨ ਕੀਤਾ ਗਿਆ। ਸਾਰੇ ਹੀ ਡੋਨਰਾਂ ਨੂੰ ਮਾਤਾ ਗੁਜਰੀ ਜੀ ਅਤੇ ਸਹਿਬਜਾਦਿਆਂ ਦੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਕੈਂਪ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਰਜਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਪ੍ਰਦੂਸ਼ਣ ਅਤੇ ਗਲਤ ਖਾਣਿਆਂ ਨਾਲ ਜੋ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਉਸ ਦੇ ਚਲਦਿਆਂ ਬਲੱਡ ਕੈਂਪਾਂ ਵਿੱਚ ਬਹੁਤ ਜਿਆਦਾ ਖੂਨ ਦੀ ਕਮੀ ਹੋਣ ਕਾਰਨ ਸਮਾਜ ਨੂੰ ਸਮਰਪਿਤ ਨੌਜਵਾਨਾਂ ਵੀਰਾਂ ਤੇ ਭੈਣਾਂ ਵੱਲੋਂ ਇਹ ਕੈਂਪ ਲਗਾ ਕੇ ਬਹੁਤ ਵੱਡਾ ਨੇਕ ਉਪਰਾਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਸਤਾਰ ਮੁਕਾਬਲਿਆਂ ਵਿੱਚ ਛੋਟੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਬਹੁਤ ਉਤਸਾਹ ਵੇਖਿਆ ਗਿਆ।  ਜੱਜ ਸਾਹਿਬਾਨ ਵੱਲੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਵਿੱਚ ਆਏ ਹੋਏ ਬੱਚਿਆਂ ਨੂੰ ਸਨਮਾਨ ਚਿੰਨ ਅਤੇ ਨਗਦ ਇਨਾਮ ਤੋਂ ਇਲਾਵਾ ਸਾਰੇ ਹੀ ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 65 ਬੱਚਿਆਂ ਨੇ ਕਵੀ ਦਰਬਾਰ ਵਿਚ ਕਵਿਤਾਵਾਂ ਪੜ੍ਹੀਆਂ। ਉਹਨਾਂ ਨੂੰ ਵੀ ਕਾਪੀ ਪੈਨ ਨਾਲ ਸਨਮਾਨਿਤ ਕੀਤਾ ਗਿਆ।ਆਸਰਾ ਫਾਊਂਡੇਸ਼ਨ ਬਰੇਟਾ ਦੇ ਅਹੁਦੇਦਾਰਾਂ ਅਤੇ ਸੰਜੀਵਨੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੋ ਉਪਰਾਲਾ ਬੁਢਲਾਡੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨਾਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ ਇਹ ਸੱਚ ਮੁੱਚ ਹੀ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੈ।ਚੱਕ ਭਾਈ ਕੇ ਤੋਂ ਬਾਬਾ ਸਰਵਨ ਸਿੰਘ ਜੀ ਵੀ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।


NO COMMENTS