ਮਾਨਸਾ 25 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) ਮਾਨਸਾ ਸਾਇਕਲ ਗਰੁੱਪ ਦੇ ਸੀਨੀਅਰ ਮੈਂਬਰ ਅਨਿਲ ਸੇਠੀ ਜੀ ਨੇ ਅਪਣੀ ਮਾਤਾ ਸਵਰਗੀ ਸ਼੍ਰੀਮਤੀ ਕੈਲਾਸ਼ ਰਾਣੀ ਪਤਨੀ ਸ਼੍ਰੀ ਗੁਰਜੰਟ ਕੁਮਾਰ ਜੀ ਦੀ 7ਵੀਂ ਬਰਸੀ ਮੌਕੇ ਸਥਾਨਕ ਸਿਵਲ ਹਸਪਤਾਲ ਮਾਨਸਾ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ। ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਅਨਿਲ ਸੇਠੀ ਦੇ ਸਾਰੇ ਮੈਂਬਰਾਂ ਨੇ ਖੂਨਦਾਨ ਕਰਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਦੱਸਿਆ ਕਿ ਇਸ ਪਰਿਵਾਰ ਦੇ ਸਾਰੇ ਮੈਂਬਰ ਸਵੈਇੱਛਕ ਖੂਨਦਾਨੀ ਹਨ ਅਤੇ ਜਦੋਂ ਵੀ ਜਰੂਰਤ ਹੁੰਦੀ ਹੈ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਹਨ। ਡਾਕਟਰ ਬਬੀਤਾ ਰਾਣੀ ਬਲੱਡ ਟਰਾਂਸਫਿਊਜਨ ਅਫਸਰ ਮਾਨਸਾ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਸਾਲ ਵਿੱਚ 4ਵਾਰ ਖੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਤਰ੍ਹਾਂ ਦੀ ਕੋਈ ਕਮਜ਼ੋਰੀ ਮਹਿਸੂਸ ਨਹੀਂ ਹੁੰਦੀ ਸਗੋ ਤੁਹਾਡੇ ਦਾਨ ਕੀਤੇ ਖੂਨ ਨਾਲ ਕਿਸੇ ਲੋੜਵੰਦ ਮਰੀਜ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ ਹਰੇਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਵਿਅਕਤੀ ਖੂਨਦਾਨ ਕਰ ਸਕਦਾ ਹੈ।