*ਮਾਨਸਾ ਸ਼ਹਿਰ ਅੰਦਰ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੁਝ ਇਲਾਕੇ ਕੰਟੇਨਮੈਂਟ ਜ਼ੋਨ ਘੋਸਿ਼ਤ*

0
256

ਮਾਨਸਾ, 29 ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਾਮਰੇਡ ਖੀਵਾ ਸਟਰੀਟ ਅਤੇ ਸ਼ਹੀਦ ਭਗਤ ਸਿੰਘ ਸਟਰੀਟ, ਨਵੀਂ ਕਚਹਿਰੀ ਰੋਡ, ਮਾਨਸਾ ਖੁਰਦ ਰੋਡ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
             ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਨਾਇਬ ਤਹਿਸੀਲਦਾਰ ਮਾਨਸਾ ਸ੍ਰੀ ਬਲਵਿੰਦਰ ਸਿੰਘ, ਡੀ.ਐਸ.ਪੀ. (ਐਸ.ਡੀ.) ਮਾਨਸਾ ਸ੍ਰੀ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਮਾਨਸਾ ਸ੍ਰੀ ਹਰਚੰਦ ਸਿੰਘ, ਐਸ.ਐਚ.ਓ. ਸਿਟੀ—2 ਮਾਨਸਾ ਸ੍ਰੀ ਪ੍ਰਵੀਨ ਕੁਮਾਰ ਸ਼ਾਮਲ ਹਨ।
             ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਕਮੇਟੀ ਦੁਆਰਾ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਦਾ ਖਿਆਲ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here