
ਮਾਨਸਾ, 12 ਅਪ੍ਰੈਲ (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ 2022 ਦਿਨ ਵੀਰਵਾਰ ਨੂੰ ਜ਼ਿਲਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ 14 ਅਪ੍ਰੈਲ ਦਿਨ ਵੀਰਵਾਰ ਨੂੰ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਇਸ ਦਿਨ ਬੁੱਚੜਖਾਨੇ, ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰਹਿਣਗੀਆਂ।
