*ਮਾਨਸਾ ਖਰੀਦ ਪ੍ਰਬੰਧਾਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਵਧੀਕ ਡਿਪਟੀ ਕਮਿਸਨਰ*

0
35

ਮਾਨਸਾ, 01 ਅਪ੍ਰੈਲ(ਸਾਰਾ ਯਹਾਂ/ ਮੁੱਖ ਸੰਪਾਦਕ )  : ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ ਹੋਣ ਵਾਲੀ ਖਰੀਦ ਪ੍ਰਕਿਰਿਆ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਅਮਰਪ੍ਰੀਤ ਕੌਰ ਨੇ ਖਰੀਦ ਕਾਰਜ਼ਾਂ ਨਾਲ ਜੁੜੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰਆਂ ਨੂੰ ਕਣਕ ਦੀ ਖਰੀਦ ਲਈ ਮੰਡੀਆਂ ਅੰਦਰ ਸਮਾਂ ਰਹਿੰਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਮੰਡੀਆਂ ਅੰਦਰ ਲਿਆਂਦੀ ਫਸਲ ਦੀ ਨਿਯਮਾਂ ਅਨੁਸਾਰ ਬੋਲੀ ਕਰਵਾਕੇ ਨਿਰਧਾਰਿਤ ਸਮੇਂ ਅੰਦਰ ਲਿਫਟਿੰਗ ਲਾਜ਼ਮੀ ਕੀਤੀ ਜਾਵੇ। ਉਨਾਂ ਜ਼ਿਲੇ ਦੇ ਕਿਸਾਨ ਭਰਾਵਾਂ ਨੂੰ ਵੀ ਮੰਡੀਆਂ ਅੰਦਰ ਖਰੀਦ ਪ੍ਰਕਿਰਿਆਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਵਾਉਣ ਲਈ ਜਿੱਥੇ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ, ਉਥੇ ਰਾਜ ਸਰਕਾਰ ਵੱਲੋਂ ਢੁੱਕਵੇ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ ਮੈਡਮ ਮਨੀਸ਼ਾ ਰਾਣਾ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੈਡਮ ਅਤਿੰਦਰ ਕੌਰ, ਜ਼ਿਲਾ ਮੰਡੀ ਅਫ਼ਸਰ ਰਜਨੀਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

NO COMMENTS