*ਮਾਨਸਾ : ਗੈਂਗਸਟਰ ਮਨਮੋਹਨ ਸਿੰਘ ਮੋਹਣਾ ਦਾ ਜੱਦੀ ਪਿੰਡ ਰੱਲੀ ‘ਚ ਕੀਤਾ ਅੰਤਿਮ ਸਸਕਾਰ*

0
112

ਮਾਨਸਾ, 01 ਮਾਰਚ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) :  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਹੋਈ ਆਪਸੀ ਲੜਾਈ ਵਿੱਚ ਮਨਮੋਹਨ ਸਿੰਘ ਉਰਫ ਮੋਹਣਾ ਦੀ ਜੇਲ ਵਿੱਚ ਮੌਤ ਹੋ ਗਈ ਸੀ। ਮੋਹਣਾ ਦਾ ਬੀਤੀ ਦੇਰ ਸ਼ਾਮ ਨੂੰ ਮਾਨਸਾ ਜ਼ਿਲ੍ਹੇ ਦੇ ਜੱਦੀ ਪਿੰਡ ਰੱਲੀ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ। ਉੱਥੇ ਹਰੇਕ ਪਿੰਡ ਵਾਸੀ ਦੀ ਅੱਖਾਂ ਵੀ ਨਮ ਸਨ। ਮਨਮੋਹਨ ਸਿੰਘ ਉਰਫ ਮੋਹਣਾ ਆਪਣੇ ਪਿੱਛੇ ਮਾਤਾ ਪਿਤਾ, ਪਤਨੀ ਤੇ ਦੋ ਛੋਟੋ ਛੋਟੇ ਬੱਚੇ ਛੱਡ ਗਿਆ ਹੈ।

ਮਨਮੋਹਨ ਦੇ ਭਰਾ ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਭਰਾ ਨੂੰ ਕਤਲ ਕਰਵਾਇਆ ਹੈ। ਉਸ ਨੇ ਕਿਹਾ ਉਹ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਸ ਨੇ ਕਿਹਾ ਕਿ ਪਹਿਲਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਮਨਮੋਹਨ ਨੂੰ ਜਾਣ ਬੁਝਕੇ ਝੂਠਾ ਫਸਾਇਆ ਜਦੋ ਕਿ ਸਿੱਧੂ ਮੂਸੂਵਾਲਾ ਨੇ ਤਾਂ ਉਸਦੀ ਮਦਦ ਕੀਤੀ ਸੀ।

ਜ਼ਿਕਰਯੋਗ ਹੈ ਕਿ ਗੋਇੰਦਵਾਲ ਜੇਲ੍ਹ ਅੰਦਰ ਐਤਵਾਰ ਨੂੰ ਹੋਈ ਖੂਨੀ ਝੜਪ ਜਿਸ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਅਤੇ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ ਸੀ, ਵਿਚ ਸੱਤ ਗੈਂਗਸਟਰਾਂ ਨੂੰ ਨਾਮਜਦ ਕੀਤਾ ਹੈ। ਇਨ੍ਹਾਂ ਵਿਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼, ਅਰਸ਼ਦ ਖਾਨ, ਅੰਕਿਤ ਲਾਟੀ, ਰਜਿੰਦਰ ਜੋਕਰ ਅਤੇ ਮਲਕੀਤ ਸਿੰਘ ਕੀਤਾ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਇਹ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ। ਇਸ ਝੜਪ ਵਿੱਚ ਗੈਂਗਸਟਰ ਮਨਦੀਪ ਤੂਫਾਨ ਅਤੇ ਗੈਂਗਸਟਰ ਮਨਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ।

ਦੱਸ ਦੇਈਏ ਕਿ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਗੈਂਗ ਵਾਰ ਵਿੱਚ ਜਾਨ ਗਵਾਉਣ ਵਾਲੇ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਸਨ। ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ 302, 307 ਸਮੇਤ ਹੋਰ ਅਸਲਾ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here