
ਮਾਨਸਾ 03,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ)ਮਾਨਸਾ ਸਾਇਕਲ ਗਰੁੱਪ ਵਲੋਂ ਡਾਕਟਰ ਜਨਕ ਰਾਜ ਸਿੰਗਲਾ ਜੀ ਦੀ ਅਗਵਾਈ ਹੇਠ ਲੋਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਸੰਜੀਵ ਪਿੰਕਾ ਨੇ ਗਰੁੱਪ ਦੇ ਮੈਂਬਰਾਂ ਵੱਲੋਂ ਸਵੇਰੇ ਸਾਇਕਲਿੰਗ ਉਪਰੰਤ ਵੱਖ-ਵੱਖ ਧਾਰਮਿਕ ਸਥਾਨਾਂ ਤੇ ਜਾ ਕੇ ਜੁੜੀ ਸੰਗਤ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅੱਜ ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੋਰਟ ਰੋਡ ਵਿਖੇ ਜਾ ਕੇ ਪੇ੍ਰਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਜਿਸ ਤਰ੍ਹਾਂ ਬੱਚਿਆਂ ਦੇ ਪੋਲਿਓ ਜਾਂ ਹੋਰ ਬੀਮਾਰੀਆਂ ਦੀਆਂ ਵੈਕਸੀਨਾਂ ਕਰਵਾ ਕੇ ਉਨ੍ਹਾਂ ਬੀਮਾਰੀਆਂ ਤੋਂ ਨਿਜਾਤ ਪਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ ਉਸ ਤਰ੍ਹਾਂ ਕਰੋਨਾ ਵੈਕਸੀਨ ਲਗਵਾਓ ਅਤੇ ਇਸ ਬੀਮਾਰੀ ਨੂੰ ਜੜੋਂ ਖਤਮ ਕਰਨ ਵਿੱਚ ਸਹਿਯੋਗ ਦਿਓ। ਉਹਨਾਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਗਲਤ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰ ਕੇ ਹਰੇਕ 45 ਸਾਲ ਤੋਂ ਵੱਧ ਦੇ ਸੁਚੇਤ ਨਾਗਰਿਕ ਨੂੰ ਨੇੜੇ ਦੇ ਸਿਹਤ ਕੇਂਦਰ ਜਾਂ ਕੇ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਤਾਂ ਕਿ ਉਹ ਖੁਦ ਵੀ ਇਸ ਬੀਮਾਰੀ ਤੋਂ ਬਚ ਸਕੇ ਅਤੇ ਇਸ ਫੈਲਣ ਤੋਂ ਰੋਕਣ ਵਿੱਚ ਮਦਦ ਕਰ ਸਕੇ। ਉਹਨਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟੀਕਾ ਲੱਗਣ ਉਪਰੰਤ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਂਦੀ।
ਡਾਕਟਰ ਵਰੁਣ ਮਿੱਤਲ ਨੇ ਲੋਕਾਂ ਨੂੰ ਮਾਸਕ ਲਗਾ ਕੇ ਰੱਖਣ ਅਤੇ ਵਾਰ ਵਾਰ ਹੱਥ ਧੋਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੁਰਿੰਦਰ ਬਾਂਸਲ, ਬਲਵੀਰ ਅਗਰੋਈਆ, ਨਰਿੰਦਰ ਗੁਪਤਾ,ਕੀਰਤ ਸ਼ਰਮਾਂ, ਆਲਮ ਸਿੰਘ, ਰਮਨ ਗੁਪਤਾ, ਬਿੰਨੂ ਗਰਗ, ਵਿਕਾਸ ਗੁਪਤਾ, ਅਨਿਲ ਸੇਠੀ ਸਮੇਤ ਮੈਂਬਰ ਹਾਜ਼ਰ ਸਨ
