ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਨੂੰ 12 ਹੋਰ ਮਰੀਜ਼ਾਂ ਨੇ ਦਿੱਤੀ ਮਾਤ ਹੁਣ ਤੱਕ 164 ਵਿਅਕਤੀ ਘਰਾਂ ਨੂੰ ਪਰਤ ਚੁੱਕੇ ਵਾਪਸ

0
45

ਮਾਨਸਾ, 14 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਮਾਨਸਾ ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ 12 ਹੋਰ ਪਾਜ਼ਿਟਿਵ ਮਰੀਜ਼ਾਂ ਨੇ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਮਾਤ ਦਿੱਤੀ ਹੈ ਅਤੇ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤੇ ਹਨ।
            ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਦੇ ਕੁੱਲ 267 ਪਾਜ਼ਿਟਿਵ ਕੇਸ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 164 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 300 ਦੇ ਕਰੀਬ ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੱਸੀਆਂ ਜਾਂਦੀਆਂ ਸਿਹਤ ਸਾਵਧਾਨੀਆਂ ਦੀ ਬਦੌਲਤ ਅਸੀਂ ਕੋਰੋਨਾ ਵਾਇਰਸ ‘ਤੇ ਫ਼ਤਿਹ ਹਾਸਿਲ ਕਰ ਸਕਦੇ ਹਾਂ ਅਤੇ ਦੂਜਿਆ ਵਿੱਚ ਵੀ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਅ ਕੇ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਬਚਾਅ ਸਕਦੇ ਹਾਂ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਤੋਂ ਬਚਣ ਦੇ ਮੁੱਢਲੇ ਤਿੰਨ ਨਿਯਮਾਂ, ਮਾਸਕ ਪਾਉਣਾ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ, ਦੀ ਹਰ ਵਿਅਕਤੀ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪਾਲਣਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਅ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ 21194 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ।

NO COMMENTS